ਅਕਾਲੀ ਦਲ ਦੇ ਵਿਧਾਇਕ ਤੇ ਸੀਨੀਅਰ ਲੀਡਰ ਪਰਮਿੰਦਰ ਢੀਂਡਸਾ ਨੇ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫ਼ਾ ਦੇ ਦਿੱਤਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਢੀਂਡਸਾ ਦੇ ਅਤਸੀਫ਼ੇ ਨੂੰ ਸਵਿਕਾਰ ਕਰ ਲਿਆ।
ਪਰਮਿੰਦਰ ਢੀਂਡਸਾ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਦਲ ਨੇ ਸ਼ਰਨਜੀਤ ਢਿੱਲੋਂ ਨੂੰ ਵਿਧਾਇਕ ਦਲ ਦਾ ਨੇਤਾ ਬਣਾ ਦਿੱਤਾ। ਪਰਮਿੰਦਰ ਸਿੰਘ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਹਨ। ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਤੋਂ ਬਾਅਦ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
ਅਸਤੀਫਾਂ ਸਵੀਕਾਰ ਕਰਨ ਸਬੰਧੀ ਜਾਣਕਾਰੀ ਪਾਰਟੀ ਨੇਤਾ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ।
The SAD President S Sukhbir Singh Badal has accepted the resignation of Parminder Singh Dhindsa from leadership of party in the Vidhan Sabha.
— Dr Daljit S Cheema (@drcheemasad) January 3, 2020
ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ‘ਤੇ ਵੱਡੇ ਇਲਜ਼ਾਮ ਲਾਏ ਸਨ ਕਿ ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਖ਼ਤਮ ਕਰ ਦਿੱਤਾ। ਬਾਦਲ ਦੀ ਸਰਕਾਰ ਸਮੇਂ ਲੈਂਡ ਅਤੇ ਸੈਂਡ ਮਾਫ਼ੀਆ ਕਾਇਮ ਹੋਇਆ ਸੀ।