ਕਾਂਗਰਸ ਅਕਾਲੀ ਟਰੈਕਟਰ ਚਲਾ ਕੇ, ਰੈਲੀਆਂ ਕੱਢ ਕੇ ਕਿਸਾਨਾਂ ਦਾ ਅੰਦੋਲਨ ਕਮਜ਼ੋਰ ਕਰ ਰਹੇ: ਢੀਂਡਸਾ

TeamGlobalPunjab
1 Min Read

ਚੰਡੀਗੜ੍ਹ: ਕਿਸਾਨ ਮੁੱਦੇ ‘ਤੇ ਲੈ ਕੇ ਫਰੰਟ ਫੁੱਟ ‘ਤੇ ਆਈ ਕਾਂਗਰਸ ਅਤੇ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਨੇ ਸਵਾਲ ਖੜ੍ਹੇ ਕੀਤੇ ਹਨ। ਪਰਮਿੰਦਰ ਸਿੰਘ ਢੀਂਡਸਾ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਮੁੱਦੇ ‘ਤੇ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਅਤੇ ਕਾਂਗਰਸ ਨੇ ਹੀ ਕਿਸਾਨ ਹਿਤੈਸ਼ੀ ਹਨ ਤਾਂ ਆਪਣੇ ਪ੍ਰੋਗਰਾਮ ਰੱਦ ਕਰਕੇ ਕਿਸਾਨਾਂ ਦੇ ਨਾਲ ਖੜ੍ਹਨ।

ਇਸ ਦੇ ਨਾਲ ਹੀ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਆਪਣੇ ਪ੍ਰੋਗਰਾਮ ਉਲੀਕ ਕੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰ ਰਹੀਆਂ ਹਨ। ਸਾਰੇ ਲੀਡਰਾਂ ਨੂੰ ਚਾਹੀਦਾ ਹੈ ਕਿ ਜਿੱਥੇ-ਜਿੱਥੇ ਕਿਸਾਨਾਂ ਨੇ ਧਰਨੇ ਲਗਾਏ ਹਨ, ਉੱਥੇ ਪਹੁੰਚ ਕੇ ਕਿਸਾਨਾਂ ਦਾ ਸਮਰਥਨ ਕੀਤਾ ਜਾਵੇ।

ਪਰਮਿੰਦਰ ਸਿੰਘ ਢੀਂਡਸਾ ਨੇ ਰਾਹੁਲ ਗਾਂਧੀ ਦੀ ਪੰਜਾਬ ਫੇਰੀ ‘ਤੇ ਸਵਾਲ ਖੜ੍ਹੇ ਕੀਤੇ। ਢੀਂਡਸਾ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਆ ਕੇ ਟਰੈਕਟਰ ਮਾਰਚ ਕੱਢ ਰਹੇ ਹਨ। ਜੇਕਰ ਕਿਸਾਨਾਂ ਦੇ ਹੱਕ ਵਿੱਚ ਬੋਲਣਾ ਸੀ ਤਾਂ ਫਿਰ ਸੰਸਦ ਵਿੱਚ ਕਿਉਂ ਨਹੀਂ ਰਾਹੁਲ ਗਾਂਧੀ ਬੋਲੇ। ਹੁਣ ਕਿਉਂ ਕਿਸਾਨਾਂ ਦੇ ਮੁੱਦੇ ‘ਤੇ ਸਿਆਸਤ ਚਮਕਾ ਰਹੇ ਹਨ। ਪੰਜਾਬ ਸਰਕਾਰ ‘ਤੇ ਵਰਦੇ ਹੋਏ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਦੇ ਹਿੱਤ ਵਿੱਚ ਵੱਡੀਆਂ ਵੱਡੀਆਂ ਗੱਲਾਂ ਕਰ ਰਹੇ ਹਨ ਪਰ ਕੈਪਟਨ ਕੁਝ ਕਰਨ ਵਾਲੇ ਨਹੀਂ ਹਨ।

Share This Article
Leave a Comment