ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਕੋਰੋਨਾ ਪਾਜ਼ੀਟਿਵ, ਦੋਵੇਂ ਪਿਓ ਪੁੱਤ ਨੇ ਖੁਦ ਨੂੰ ਕੀਤਾ ਇਕਾਂਤਵਾਸ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਿੱਚ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖ ਹੋਏ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਗਗਨਦੀਪ ਕੌਰ ਢੀਂਡਸਾ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਇਹ ਜਾਣਕਾਰੀ ਖੁਦ ਪਰਮਿੰਦਰ ਸਿੰਘ ਢੀਂਡਸਾ ਨੇ ਸਾਂਝੀ ਕੀਤੀ ਤੇ ਦੱਸਿਆ ਕਿ ਮੇਰੀ ਪਤਨੀ ਦਾ ਟੈਸਟ ਪਾਜ਼ੀਟਿਵ ਆਉਣ ਕਾਰਨ ਹੁਣ ਉਹ ਆਪ ਤੇ ਉਹਨਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਇਕ ਹਫਤੇ ਲਈ ਇਕਾਂਤਵਾਸ ਹੋ ਗਏ ਹਨ।

ਦੱਸ ਦਈਏ ਕਿ ਹਾਲ ਹੀ ਵਿੱਚ ਪਰਮਿੰਦਰ ਸਿੰਘ ਢੀਂਡਸਾ ਦਾ ਆਪਣਾ ਕੋਰੋਨਾ ਟੈਸਟ ਨੈਗੇਟਿਵ ਆਇਆ ਸੀ।

ਜ਼ਿਕਰਯੋਗ ਹੈ ਕਿ ਹੁਣ ਤੱਕ ਪੰਜਾਬ ਦੇ 29 ਵਿਧਾਇਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਬਿਤੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਦੀ ਕੋਰੋੋੋਨਾ ਰਿਪੋਰਟ ਪਾਜੀਟਿਵ ਪਾਈ ਗਈ ਸੀ। ਪੰਜਾਬ ‘ਚ ਕੋਰੋਨਾ ਤੋਂ ਪੀੜਤ ਹੋਣ ਵਾਲੇ ਵਿਧਾਇਕਾਂ ਵਿੱਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਸੁੰਦਰ ਸ਼ਾਮ ਅਰੋੜਾ (ਚਾਰ ਕੈਬਨਿਟ ਮੰਤਰੀ), ਅਜੈਬ ਸਿੰਘ ਭੱਟੀ (ਡਿਪਟੀ ਸਪੀਕਰ), ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਧਰਮਵੀਰ ਅਗਨੀਹੋਤਰੀ, ਅਮਰੀਕ ਸਿੰਘ ਢਿੱਲੋਂ, ਪ੍ਰਗਟ ਸਿੰਘ, ਹਰਜੋਤ ਕਮਲ, ਬਲਵਿੰਦਰ ਸਿੰਘ ਧਾਲੀਵਾਲ, ਅਮਿਤ ਵਿਜੇ, ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ, ਐਨ.ਕੇ. ਸ਼ਰਮਾ, ਲਖਬੀਰ ਸਿੰਘ ਲੋਧੀਨੰਗਲ, ਰੋਜ਼ੀ ਬਰਕੰਦੀ, ਗੁਰਪ੍ਰਤਾਪ ਸਿੰਘ ਵਡਾਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਆਮ ਆਦਮੀ ਪਾਰਟੀ ਦੇ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਪ੍ਰਿ.ਬੁੱਧਰਾਮ ਤੇ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਨਾਮ ਵਰਣਨਯੋਗ ਹਨ।

Share this Article
Leave a comment