ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਏ ਪਰਮਿੰਦਰ ਸਿੰਘ ਢੀਂਡਸਾ ਕਿਹਾ ਇਹ ਵਧੀਆ ਫ਼ੈਸਲਾ

Global Team
2 Min Read

 ਸੰਗਰੂਰ : ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਹਥਿਆਰਾਂ ਦੇ ਲਈ ਲਏ ਗਏ ਫ਼ੈਸਲੇ ਤੋਂ ਬਾਅਦ ਜਿਥੇ ਕੁਝ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਸਰਕਾਰ ਦੇ ਹੱਕ ਵਿੱਚ ਆਏ ਹਨ । ਦਰਅਸਲ ਸਰਕਾਰ ਵੱਲੋਂ ਲਾਇਸੈਂਸੀ ਹਥਿਆਰਾਂ ਦਾ ਰੀਵਿਊ ਕੀਤਾ ਜਾ ਰਿਹਾ ਹੈ। ਜਿਸ ਦੇ ਹੱਕ ਵਿੱਚ ਭੁਗਤਦੀਆਂ ਪਰਮਿੰਦਰ ਢੀਂਡਸਾ ਦਾ ਕਹਿਣਾ ਹੈ ਕਿ ਇਸ ਦੇ ਨਾਲ ਕੁਝ ਨਾ ਕੁਝ ਫ਼ਰਕ ਜ਼ਰੂਰ ਪਵੇਗਾ ।

ਜ਼ਿਕਰ ਏ ਖਾਸ ਹੈ ਕਿ ਆਏ ਦਿਨ ਪੰਜਾਬ ਅੰਦਰ ਵਧ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਹਥਿਆਰਾਂ ਦੀ ਨੁਮਾਇਸ਼ ਲਾਉਣ ਤੇ ਰੋਕ ਲਾ ਦਿੱਤੀ ਗਈ ਹੈ। ਇਸੇ ਤਹਿਤ ਹੀ ਹੁਣ ਹਥਿਆਰ ਲਾਇਸੈਂਸੀ ਹਥਿਆਰਾਂ ਦਾ ਵੀ ਰਿਵਿਊ ਕੀਤਾ। ਢੀਂਡਸਾ ਦਾ ਕਹਿਣਾ ਹੈ ਕਿ ਅਜਿਹਾ ਕਰਨ ਦੇ ਨਾਲ ਹਾਲਾਤ ਥੋੜ੍ਹੇ ਬਹੁਤ ਜ਼ਰੂਰ ਸੁਧਰ ਜਾਣਗੇ । ਉਨ੍ਹਾਂ ਕਿਹਾ ਕਿ ਭਾਵੇਂ ਇਹ ਵਾਰਦਾਤਾਂ ਚੋਰੀ ਦੇ ਅਸਲੇ ਨਾਲ ਹੁੰਦੀਆਂ ਹਨ ਪਰ ਕਈ ਵਾਰ  ਕਿਸੇ ਤੋਂ ਖੋਹ ਕੇ ਵੀ ਅਸਲੇ ਦਾ ਇਸਤੇਮਾਲ ਗ਼ਲਤ ਕੰਮ ਨਹੀਂ ਕੀਤਾ ਜਾਂਦਾ ਹੈ ਤੇ ਇਹ ਇਕ ਸਰਕਾਰ ਦਾ ਵਧੀਆ ਫੈਸਲਾ ਹੈ  । ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਅੰਦਰ ਸੁਧੀਰ ਸੂਰੀ ਦੇ ਹੋਏ ਕਤਲ ਅਤੇ ਉਸ ਤੋਂ ਬਾਅਦ ਡੇਰਾ ਪ੍ਰੇਮੀ ਦੇ ਹੋਏ ਕਤਲ ਤੋਂ ਬਾਅਦ ਸਰਕਾਰ ਸਤਰਕ ਹੋ ਚੁੱਕੀ ਹੈ। ਵਿਰੋਧੀ ਪਾਰਟੀਆਂ ਵੱਲੋਂ ਜਿਥੇ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਹੁਣ ਸਰਕਾਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ ਦੇ ਲਈ ਅਜਿਹੇ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ  

 

Share this Article
Leave a comment