ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਗਿਆ ਹੈ। ਉਹ ਦਿੱਲੀ ਤੋਂ ਪਾਕਿਸਤਾਨ ਜਾ ਰਹੇ ਨਗਰ ਕੀਰਤਨ ਵਿੱਚ ਸ਼ਾਮਲ ਸਨ। ਜਾਣਕਾਰੀ ਮੁਤਾਬਿਕ ਸਰਨਾ ਨੂੰ ਲੁੱਕ ਆਊਟ ਨੋਟਿਸ ਦੇ ਚਲਦਿਆਂ ਨਗਰ ਕੀਰਤਨ ਨਾਲ ਪਾਕਿ ਜਾਣ ਤੋਂ ਰੋਕਿਆ ਗਿਆ ਹੈ।
ਗੌਰਤਲਬ ਹੈ ਕਿ ਪਰਮਜੀਤ ਸਿੰਘ ਸਰਨਾ ਖਿਲਾਫ ਸਾਲ 2008 ਵਿੱਚ ਦਿੱਲੀ ਪੁਲਿਸ ਨੇ 420 ਦਾ ਮਾਮਲਾ ਦਰਜ ਕੀਤਾ ਸੀ। ਇਸੇ ਮਾਮਲੇ ‘ਚ ਹੁਣ ਜੇਕਰ ਉਨ੍ਹਾਂ ਨੇ ਪਾਕਿਸਤਾਨ ਨਗਰ ਕੀਰਤਨ ਵਿੱਚ ਸ਼ਾਮਲ ਹੋਣਾ ਹੈ ਤਾਂ ਇਸ ਤੋਂ ਪਹਿਲਾਂ ਸਰਨਾਂ ਨੂੰ ਜ਼ਮਾਨਤ ਕਰਵਾਉਣੀ ਪਵੇਗੀ।
ਦੱਸ ਦਈਏ ਕਿ ਪਰਮਜੀਤ ਸਿੰਘ ਸਰਨਾ ਖਿਲਾਫ ਸ੍ਰੀ ਗੁਰੂ ਹਰਿਕ੍ਰਿਸ਼ਨ ਹਸਪਤਾਲ ਬਾਲਾ ਸਾਹਿਬ ਦੇ ਗੈਰਕਨੂੰਨੀ ਜ਼ਮੀਨੀ ਤਬਾਦਲੇ ਦੇ ਮਾਮਲੇ ਵਿੱਚ ਆਈਪੀਸੀ 420, 471 ਅਤੇ 468 ਦੇ ਅਧੀਨ ਕੇਸ ਦਰਜ ਹੈ।