ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਾਮਲੇ ‘ਚ ਪ੍ਰਤਾਪ ਬਾਜਵਾ ਨੇ ਕੀਤੀ ਖਾਸ ਅਪੀਲ

TeamGlobalPunjab
1 Min Read

ਨਵੀਂ ਦਿੱਲੀ : ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਛੋਟੇ ਭਰਾ ਫ਼ਤਹਿਜੰਗ ਸਿੰਘ ਬਾਜਵਾ ਐਮ.ਐਲ.ਏ. ਅਤੇ ਰਾਕੇਸ਼ ਪਾਂਡੇ ਐਮ.ਐਲ.ਏ. ਨੂੰ ਅਪੀਲ ਕੀਤੀ ਹੈ ਕਿ, ਉਹ ਪੰਜਾਬ ਕੈਬਨਿਟ ਵੱਲੋਂ ਉਨ੍ਹਾਂ ਦੇ ਬੇਟਿਆਂ ਨੂੰ ਤਰਸ ਦੇ ਆਧਾਰ ‘ਤੇ ਮਿਲੀਆਂ ਸਰਕਾਰੀ ਨੌਕਰੀਆਂ ਦੀ ਪੇਸ਼ਕਸ਼ ਠੁਕਰਾ ਦੇਣ।

ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਦੋ ਸਾਬਕਾ ਮੰਤਰੀ ਸਵਰਗੀ ਸਤਨਾਮ ਸਿੰਘ ਬਾਜਵਾ ਅਤੇ ਸਵਰਗੀ ਜੋਗਿੰਦਰ ਪਾਲ ਪਾਂਡੇ ਨੇ ਪੰਜਾਬ ਦੀ ਦਹਾਕਿਆਂ ਬੱਧੀ ਸੇਵਾ ਕੀਤੀ ਅਤੇ ਖਾੜਕੂਵਾਦ ਦੇ ਕਾਲੇ ਦੌਰ ਦੌਰਾਨ ਦੇਸ਼ ਦੀ ਏਕਤਾ ਤੇ ਅਖੰਡਤਾ ਵਾਸਤੇ ਆਪਣੀਆਂ ਜ਼ਿੰਦਗੀਆਂ ਕੁਰਬਾਨ ਕਰ ਦਿੱਤੀਆਂ।

ਉਨ੍ਹਾਂ ਕਿਹਾ ਕਿ, ‘ਇੰਡੀਅਨ ਨੈਸ਼ਨਲ ਕਾਂਗਰਸ ਦੇ ਇਨ੍ਹਾਂ ਦੋ ਮਹਾਨ ਆਗੂਆਂ ਨੇ ਪੰਜਾਬੀਅਤ ਦੀ ਸੱਚੀ ਭਾਵਨਾ ਨਾਲ ਨਿਰਸਵਾਰਥ ਸੇਵਾ ਕੀਤੀ ਅਤੇ ਰਾਜ ਦੇ ਲੋਕਾਂ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਹਮੇਸ਼ਾ ਯਤਨਸ਼ੀਲ ਰਹੇ। ਉਨ੍ਹਾਂ ਨੇ ਕਾਂਗਰਸ ਅਤੇ ਇਸ ਦੀ ਵਿਚਾਰਧਾਰਾ ਦੇ ਝੰਡੇ ਨੂੰ ਬੁਲੰਦ ਰੱਖਿਆ।’ ਉਨ੍ਹਾਂ ਕਿਹਾ ਆਗੂਆਂ ਦੀ ਵਿਲੱਖਣ ਵਿਰਾਸਤ ਨੂੰ ਵੇਖਦਿਆਂ ਮੈਂ ਨੌਕਰੀਆਂ ਦੀ ਪੇਸ਼ਕਸ਼ ਛੱਡਣ ਦੀ ਅਪੀਲ ਕੀਤੀ ਹੈ।

- Advertisement -

Share this Article
Leave a comment