ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਭਾਰਤ ਦੇ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਚਿੱਠੀ ਲਿੱਖੀ ਹੈ। ਉਨ੍ਹਾ ਕਿਹਾ ਹੈ ਕਿ ਪੰਜਾਬ ਵਿੱਚ 4 ਸੀਟਾਂ ‘ਤੇ ਹੋ ਰਹੀ ਜ਼ਿਮਨੀ ਚੋਣ ਦੀ ਮਿਤੀ ਬਦਲਣੀ ਚਾਹੀਦੀ ਹੈ ਕਿਉਂਕਿ 15 ਅਕਤੂਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ ਤੇ 13 ਅਕਤੂਬਰ ਤੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਆਰੰਭ ਹੋ ਜਾਣੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜ਼ਿਮਨੀ ਚੋਣ 15 ਅਕਤੂਬਰ ਤੋਂ ਬਾਅਦ ਕਰਵਾਉਣੀ ਚਾਹੀਦੀ ਹੈ।
ਬਾਜਵਾ ਦਾ ਕਹਿਣਾ ਹੈ ਕਿ ਅਸੀਂ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਅਪੀਲ ਕਰਦੇ ਹਾਂ ਕਿ ਪੰਜਾਬ ਵਿੱਚ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਇਸ ਲਈ ਜ਼ਿਮਨੀ ਚੋਣ ਦੀ ਮਿਤੀ 15 ਅਕਤੂਬਰ ਤੋਂ ਬਾਅਦ ਕੀਤੀ ਜਾਣੀ ਚਾਹੀਦੀ ਹੈ।
I have written to the @ECISVEEP requesting a postponement of the Punjab byelections on November 13, as they coincide with the sacred celebrations of Guru Nanak Dev Ji’s birth anniversary. This will ensure that people can observe their religious duties and participate fully in the… pic.twitter.com/DHIds00ue4
— Partap Singh Bajwa (@Partap_Sbajwa) October 18, 2024
ਦੱਸ ਦਈਏ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ। ਇਨ੍ਹਾਂ ਵਿੱਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸ਼ਾਮਲ ਹਨ। ਇਨ੍ਹਾਂ ਸੀਟਾਂ ‘ਤੇ 13 ਨਵੰਬਰ ਨੂੰ ਚੋਣਾਂ ਹੋਣਗੀਆਂ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।