ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਪੰਜਾਬ ‘ਚ ਲੋਕ ਸਭਾ ਚੋਣ ਦੀ ਤਰੀਕ ਬਦਲਣ ਦੀ ਮੰਗ ਕੀਤੀ ਹੈ। ਇਸ ਸਬੰਧੀ ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਹੈ।
ਪ੍ਰਤਾਪ ਬਾਜਵਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ‘ਚ ਚੋਣਾਂ ਦੀ ਤਰੀਕ ਬਦਲੀ ਜਾਵੇ ਕਿਉਂਕਿ ਉਨ੍ਹਾਂ ਦਿਨ ‘ਚ ਪੰਜਾਬ ਝੋਨੇ ਦੀ ਲੁਆਈ ਦਾ ਸੀਜਨ ਹੈ। ਇਸ ਸਮੇਂ ਦੌਰਾਨ ਤਰੀਕ ਰੱਖ ਕੇ ਸਾਜਿਸ਼ ਰਚੀ ਗਈ ਹੈ ਤਾਂ ਜੋ ਕਿਸਾਨਾਂ ਦੇ ਵੋਟ ਘੱਟ ਪੈਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਵੋਟ ਘੱਟ ਪੈਣ ਕਾਰਨ ਕਿਸੇ ਖਾਸ ਪਾਰਟੀ ਨੂੰ ਫਾਇਦਾ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ‘ਚ ਲੋਕ ਸਭਾ ਦੀ ਚੋਣ ਹਰਿਆਣਾ ਅਤੇ ਕਾਂਗਰਸ ਦੇ ਨਾਲ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਬੀਜੇਪੀ ਸਾਰੀਆਂ ਥਾਵਾਂ ਤੋਂ ਫਰੀ ਹੋ ਕੇ ਅਖੀਰ ‘ਚ ਪੰਜਾਬ ‘ਚ ਆਪਣਾ ਤੰਤਰ ਵਰਤੇਗੀ ਤਾਂ ਪੰਜਾਬ ‘ਚ ਨਿਰਪੱਖ ਚੋਣਾਂ ਨਹੀਂ ਹੋਣਗੀਆਂ। ਪੰਜਾਬ ਵਿੱਚ ਸੱਤਵੇਂ ਅਤੇ ਆਖਰੀ ਗੇੜ ‘ਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਐਲਾਨ 4 ਜੂਨ ਨੂੰ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।