ਸੁਰੱਖਿਆ ਖੁੱਸਣ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਕੈਪਟਨ ਤੇ ਅਟੈਕ

TeamGlobalPunjab
2 Min Read

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤੂੰ-ਤੂੰ ਮੈਂ-ਮੈਂ ਲਗਾਤਾਰ ਜਾਰੀ ਹੈ। ਸਕਿਓਰਿਟੀ ਖੁੱਸੇ ਜਾਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਵੀ ਅੰਦਰਲੀ ਭੜਾਸ ਕੱਢੀ। ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਆਪ ਨੂੰ ਮਹਾਰਾਜਾ ਪਟਿਆਲਾ ਸਮਝ ਰਹੇ ਹਨ, ਪਰ ਇਨ੍ਹਾਂ ਨੂੰ ਇਹ ਨਹੀਂ ਪਤਾ ਕਿ ਇਹ ਲੋਕਤੰਤਰ ਹੈ। ਸ਼ਾਇਦ ਕੈਪਟਨ ਅਮਰਿੰਦਰ ਸਿੰਘ ਇਹ ਭੁੱਲ ਗਏ ਨੇ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ। ਲੋਕਾਂ ਦੇ ਫਰਮਾਨ ਬੰਦੇ ਨੂੰ ਜੇਕਰ ਆਸਮਾਨ ਤੇ ਲੈ ਜਾਂਦੇ ਹਨ ਤਾਂ ਜ਼ਮੀਨ ‘ਤੇ ਵੀ ਸੁੱਟ ਦਿੰਦੇ ਹਨ। ਪਿਛਲੇ 40 ਸਾਲਾਂ ਤੋਂ ਮੇਰੇ ਕੋਲ ਪੰਜਾਬ ਪੁਲਿਸ ਦੀ ਸੁਰੱਖਿਆ ਸੀ, ਹੁਣ ਕੈਪਟਨ ਨੇ ਖੋਹ ਲਈ। ਕਿਉਂਕਿ ਮੈਂ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਹੋਈਆਂ ਮੌਤਾਂ ਦਾ ਮੁੱਦਾ ਜੋ ਉਠਾਇਆ ਹੈ। ਕੈਪਟਨ ਅਮਰਿੰਦਰ ਸਿੰਘ ਬਾਦਲ ਪਰਿਵਾਰ ਨੂੰ ਸੁਰੱਖਿਆ ਦੇ ਸਕਦੇ ਹਨ ਪਰ ਮੈਨੂੰ ਨਹੀਂ।

ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਬਟਾਲਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ 121 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਨੇ 2 ਐੱਸਆਈਟੀ ਦਾ ਗਠਨ ਕੀਤਾ ਹੋਇਆ ਹੈ। ਕੈਪਟਨ ਨੇ ਦੋਸ਼ੀਆਂ ਖਿਲਾਫ ਧਾਰਾ 302 ਤਹਿਤ ਮੁਕੱਦਮਾ ਦਰਜ ਕਰਨ ਦੇ ਹੁਕਮ ਵੀ ਦਿੱਤੇ ਹਨ ਅਤੇ ਨਾਲ ਹੀ ਦੋਸ਼ੀਆਂ ਦੀ ਜ਼ਾਇਦਾਦ ਜ਼ਬਤ ਕਰਨ ਦੇ ਲਈ ਵੀ ਕਿਹਾ ਹੈ।

ਕੈਪਟਨ ਸਰਕਾਰ ਦੀ ਇਸ ਜਾਂਚ ਤੋਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਖੁਸ਼ ਨਹੀਂ ਹਨ। ਦੋਵਾਂ ਸੰਸਦ ਮੈਂਬਰਾਂ ਨੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਸੀਬੀਆਈ ਤੋਂ ਜਾਂਚ ਕਰਵਾਉਣ ਦੇ ਲਈ ਕਿਹਾ ਸੀ।

Share this Article
Leave a comment