ਅੰਦੋਲਨ ਨੇੜੇ ਦਿੱਲੀ ਪੁਲਿਸ ਦੀ ਸਖ਼ਤੀ ਇਸ ਤਰ੍ਹਾਂ ਜਿਵੇਂ ‘ਬਰਲਿਨ ਦੀ ਕੰਧ’ ਹੋਵੇ : ਬਾਜਵਾ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਪੁਲੀਸ ਵੱਲੋਂ ਕਿਸਾਨ ਅੰਦੋਲਨ ਨੇਡ਼ੇ ਸਰਹੱਦਾਂ ‘ਤੇ ਕੀਤੀ ਗਈ ਬੈਰੀਕੇਡਿੰਗ ਅਤੇ ਸੜਕਾਂ ਵਿਚ ਲਗਾਏ ਗਏ ਕਿੱਲਾਂ ਦਾ ਮਾਮਲਾ ਰਾਜ ਸਭਾ ਉੱਠਿਆ। ਪੰਜਾਬ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਦਿੱਲੀ ਪੁਲੀਸ ਵੱਲੋਂ ਕੀਤੀ ਗਈ ਸਖ਼ਤੀ ਦੀ ਤੁਲਨਾ ‘ਬਰਲਿਨ ਦੀ ਕੰਧ’ ਦੇ ਨਾਲ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਗਾਜ਼ੀਪੁਰ ਬਾਰਡਰ ‘ਤੇ ਕੀਤੀ ਗਈ ਸਖ਼ਤੀ ਇਵੇਂ ਦਿਖਾਈ ਦਿੰਦੀ ਹੈ ਜਿਵੇਂ ‘ਬਰਲਿਨ ਦੀ ਕੰਧ’ ਹੋਵੇ। ਪ੍ਰਤਾਪ ਬਾਜਵਾ ਨੇ ਕਿਸਾਨਾਂ ਨੂੰ ਦੇਸ਼ ਵਿਰੋਧੀ ਦੱਸੇ ਜਾਣ ਦਾ ਸਖ਼ਤ ਵਿਰੋਧ ਕੀਤਾ।

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਮਾਮਲੇ ਦੀ ਨਿਰਪੱਖ ਜਾਂਚ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ, ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਇੱਕ ਕਮੇਟੀ ਵੀ ਬਣਾਈ ਜਾਵੇ, ਜੋ 2 ਮਹੀਨਿਆਂ ਚ ਆਪਣੀ ਰਿਪੋਰਟ ਪੇਸ਼ ਕਰੇ। ਪ੍ਰਤਾਪ ਸਿੰਘ ਬਾਜਵਾ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ‘ਮੌਤ ਦੇ ਵਾਰੰਟ’ ਦੱਸਦੇ ਹੋਏ ਕੇਂਦਰ ਸਰਕਾਰ ‘ਤੇ ਇਲਜ਼ਾਮ ਲਗਾਇਆ ਕਿ ਸਰਕਾਰ ਨੇ ਗੈਰਜਮਹੂਰੀ ਢੰਗ ਦੇ ਨਾਲ ਖੇਤੀ ਬਿੱਲ ਪਾਸ ਕਰਵਾ ਕੇ ਇਨ੍ਹਾਂ ਨੂੰ ਕਾਨੂੰਨ ਦਾ ਰੂਪ ਦਿੱਤਾ ਹੈ।

Share this Article
Leave a comment