ਚੰਡੀਗੜ੍ਹ ਕੇਂਦਰ ਦੀ ਸੱਤਾਧਾਰੀ ਭਾਜਪਾ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ਤੇ ਰਹਿੰਦੀ ਹੈ । ਅੱਜ ਇਕ ਪਾਸੇ ਕਿਸਾਨੀ ਸੰਘਰਸ਼ ਦਰਮਿਆਨ ਕਿਸਾਨਾਂ ਵੱਲੋਂ ਵੀ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹੋ ਤਾਂ ਉੱਥੇ ਹੀ ਵਿਰੋਧੀ ਪਾਰਟੀਆਂ ਵੀ ਲਗਾਤਾਰ ਸ਼ਬਦੀ ਹਮਲੇ ਕਰ ਰਹੀਆਂ ਹਨ ਜਿਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਟੀਵੀ ਭਾਜਪਾ ਸਰਕਾਰ ਨੂੰ ਘੇਰਿਆ ਹੈ ਉਨ੍ਹਾਂ ਆਖਿਆ ਕਿ ਅੱਜ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਕੀਤੇ ਜਾ ਰਹੇ ਹਨ ਪ੍ਰਤਾਪ ਸਿੰਘ ਬਾਜਵਾ ਨੇ ਇਸ ਮੌਕੇ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਰੂਰਲ ਡਿਵੈਲਪਮੈਂਟ ਫੰਡ ਲੈ ਕੇ ਪ੍ਰਤੀਕਿਰਿਆ ਦਿੱਤੀ ਉਨ੍ਹਾਂ ਕਿਹਾ ਕਿ ਪਹਿਲਾਂ ਜੋ ਤਿੰਨ ਪ੍ਰਤੀਸ਼ਤ ਰੂਰਲ ਡਿਵੈਲਪਮੈਂਟ ਫੰਡ ਦਿੱਤਾ ਜਾਂਦਾ ਸੀ ਅੱਜ ਉਹ ਘਟਾ ਕੇ 1% ਕਰ ਦਿੱਤਾ ਗਿਆ ਹੈ । ਬਾਜਵਾ ਨੇ ਕਿਹਾ ਕਿ ਇਸਦਾ ਭਜਾਉਣ ਬਹੁਤ ਨੁਕਸਾਨ ਹੋਵੇਗਾ ਪਹਿਲਾਂ ਜੋ ਇਹ ਪੈਸਾ ਅਠਾਰਾਂ ਸੌ ਕਰੋੜ ਉਹਦਾ ਸੀ ਉਹ ਘਟ ਕੇ ਬਹੱਤਰ ਛੇ ਸੌ ਕਰੋੜ ਰਹਿ ਗਿਆ ਹੈ ।
ਉਨ੍ਹਾਂ ਕਿਹਾ ਕਿ ਜੀਐੱਸਟੀ ਦੀ ਰਕਮ ਹਰ ਮਹੀਨੇ ਜਾਰੀ ਹੋਣੀ ਹੁੰਦੀ ਹੈ ਪਰ ਭਾਜਪਾ ਸਰਕਾਰ ਵੱਲੋਂ ਪਿਛਲੇ ਛੇ ਮਹੀਨੇ ਤੋਂ ਪੰਜਾਬ ਦੀ ਬਕਾਇਆ ਰਾਸ਼ੀ ਨਹੀਂ ਦਿੱਤੀ ਗਈ।ਬਾਜਵਾ ਨੇ ਦੱਸਿਆ ਕਿ ਅੱਜ ਤਨਖਾਹਾਂ ਦੇਣ ਵਿੱਚ ਭਾਰੀ ਮੁਸ਼ਕਿਲ ਆ ਰਹੀ ਹੈ ਕਿਉਂਕਿ ਜੇਕਰ ਪੰਜਾਬ ਸਰਕਾਰ ਕੋਲ ਪੈਸੇ ਹੋਣਗੇ ਤਾਂਹੀਓ ਤਨਖਾਹਾਂ ਦਿੱਤੀਆ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੀ ਆਮਦਨ ਘਟ ਚੁੱਕੀ ਹੈ ਅਤੇ ਜਿਹੜਾ ਸੂਬੇ ਦਾ ਪੈਸਾ ਹੈ ਉਹ ਕੇਂਦਰ ਸਰਕਾਰ ਵੱਲੋਂ ਜਾਰੀ ਨਹੀਂ ਕੀਤਾ ਜਾ ਰਿਹਾ ।