ਪਾਰਟੀ ਦੇ 10 ਵੱਡੇ ਨੇਤਾਵਾਂ ਨੂੰ ਮਿਲ ਰਹੀਆਂ ਹਨ ਧਮਕੀਆਂ, ਪੁਲਿਸ ਨਹੀਂ ਕਰ ਰਹੀ ਮਦਦ: ਅਸ਼ਵਨੀ ਸ਼ਰਮਾ

Prabhjot Kaur
2 Min Read

ਲੁਧਿਆਣਾ: ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਲੁਧਿਆਣਾ ਦੇ ਸਰਕਟ ਹਾਊਸ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ‘ਚ ਉਨ੍ਹਾਂ ਬਾਡੀ ਚੋਣਾਂ ਅਤੇ ਸਰਕਾਰ ‘ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾਂ ਕਰਨ ਦੇ ਦੋਸ਼ ਲਾਏ। ਉਥੇ ਹੀ ਉਨ੍ਹਾਂ ਨੇ 10 ਦੇ ਲਗਭਗ ਭਾਜਪਾ ਆਗੂਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਵੀ ਗੱਲਬਾਤ ਕੀਤੀ ਅਤੇ ਮੌਜੂਦਾ ਹਾਲਾਤਾਂ ਬਾਰੇ ਕਿਹਾ ਕਿ ਪੁਲਿਸ ਇਸ ਵਿੱਚ ਉਨ੍ਹਾਂ ਦੀ ਮਦਦ ਨਹੀਂ ਕਰ ਰਹੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਨਿਗਮ ਚੋਣਾਂ ਲਈ ਤਿਆਰ ਹੈ, ਪਰ ਪੰਜਾਬ ਸਰਕਾਰ ਸਾਡੇ ਆਗੂਆਂ ਨੂੰ ਧਮਕੀਆਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਵੀ ਭਾਜਪਾ ਦੇ 10 ਆਗੂਆਂ ਨੂੰ ਧਮਕੀਆਂ ਮਿਲੀਆ ਹਨ। ਜਿਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਹੈ, ਪਰ ਹੁਣ ਤੱਕ ਪੁਲਿਸ ਵੱਲੋਂ ਕੋਈ ਮਦਦ ਨਹੀਂ ਕੀਤੀ ਗਈ, ਜਦਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜਦੇ ਜਾ ਰਹੇ ਹਨ, ਜਿਸ ਕਾਰਨ ਸਰਕਾਰ ਫੇਲ ਸਾਬਤ ਹੋ ਰਹੀ ਹੈ,ਪਰ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਪਹਿਲਕਦਮੀ ਵਿੱਚ ਆਪਣਾ ਹਿੱਸਾ ਨਹੀਂ ਪਾ ਰਹੀ ਅਤੇ ਝੂਠੇ ਵਾਅਦੇ ਕਰਕੇ ਪੰਜਾਬ ‘ਤੇ ਵਿੱਤੀ ਸੂਝ-ਬੂਝ ਹੋਣ ਦਾ ਦਾਅਵਾ ਕਰ ਰਹੀ ਹੈ।

ਇੰਨਾ ਹੀ ਨਹੀਂ ਉਨ੍ਹਾਂ ਪੰਜਾਬ ਦੇ ਅਸੁਰੱਖਿਅਤ ਮਾਹੌਲ ਦੀ ਗੱਲ ਵੀ ਕੀਤੀ ਹੈ। ਪੰਨੂ ਦੀ ਲਗਾਤਾਰ ਬਿਆਨਬਾਜ਼ੀ ‘ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਜਿੱਤ ਪਿੱਛੇ ਦਿੱਤੇ ਬਿਆਨ ‘ਤੇ ਸਰਕਾਰ ਆਪਣਾ ਸਟੈਂਡ ਕਿਉਂ ਸਪੱਸ਼ਟ ਨਹੀਂ ਕਰ ਰਹੀ, ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਵੀ ਤਿੱਖਾ ਨਿਸ਼ਾਨਾ ਸਾਧਿਆ।

Share this Article
Leave a comment