ਨਿਊਜ਼ ਡੈਸਕ: ਬ੍ਰਾਜ਼ੀਲ ਦੇ ਵਿਨਹੇਡੋ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 62 ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਕਰੈਸ਼ ਹੋ ਗਿਆ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਵੀ ਹੋ ਗਈ ਹੈ। ਇਸ ਘਟਨਾ ਨੂੰ ਸੈਂਕੜੇ ਸਥਾਨਕ ਲੋਕਾਂ ਨੇ ਆਪਣੀ ਅੱਖਾ ਨਾਲ ਵੇਖਿਆ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿੰਝ ਇੱਕ ਜਹਾਜ਼ ਕੰਟਰੋਲ ਤੋਂ ਬਾਹਰ ਹੋ ਕੇ ਆਸਨਾਬ ਤੋਂ ਜੇਠਾਂ ਜ਼ਮੀਨ ‘ਤੇ ਤੇਜ਼ੀ ਨਾਲ ਡਿੱਗ ਜਾਂਦਾ ਹੈ।
ਸਥਾਨਕ ਟੀਵੀ ਚੈਨਲ ਦੀ ਰਿਪੋਰਟ ਮੁਤਾਬਕ ਬ੍ਰਾਜ਼ੀਲ ਦੇ ਵਿਨਹੇਡੋ ਵਿੱਚ ਸ਼ੁੱਕਰਵਾਰ ਨੂੰ 62 ਲੋਕਾਂ ਨੂੰ ਲੈ ਕੇ ਜਾ ਰਿਹਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਵੈੱਬਸਾਈਟ ਜੀ1 ਨੇ ਵੋਇਪਾਸ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਏਅਰਲਾਈਨ ਵੋਇਪਾਸ ਲਿਨਹਾਸ ਏਰੀਆਸ ਦੁਆਰਾ ਸੰਚਾਲਿਤ ਏਟੀਆਰ-72 ਜਹਾਜ਼ ਪਰਾਨਾ ਰਾਜ ਦੇ ਕੈਸਕੇਵਲ ਤੋਂ ਸਾਓ ਪਾਓਲੋ ਦੇ ਗੁਆਰੁਲਹੋਸ ਜਾ ਰਿਹਾ ਸੀ।
ਸਾਓ ਪਾਓਲੋ ਸਥਿਤ ਫਾਇਰ ਫਾਈਟਰਜ਼ ਦੀ ਸਥਾਨਕ ਟੀਮ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਇਕ ਜਹਾਜ਼ ਕਰੈਸ਼ ਹੋ ਗਿਆ ਸੀ। ਫਿਲਹਾਲ ਇਸ ਘਟਨਾ ਦੀ ਇੰਨੀ ਹੀ ਜਾਣਕਾਰੀ ਹੈ। ਸੂਚਨਾ ਮਿਲਦੇ ਹੀ ਖਬਰ ਨੂੰ ਅਪਡੇਟ ਕੀਤਾ ਜਾਵੇਗਾ।
ਨਿਊਜ਼ ਏਜੰਸੀ ਐਸੋਸੀਏਟਿਡ ਪ੍ਰੈਸ ਨੇ ਇਸ ਖ਼ਬਰ ਦੀ ਪੁਸ਼ਟੀ ਕਰਨ ਲਈ ਬ੍ਰਾਜ਼ੀਲ ਦੀ ਏਅਰਪੋਰਟ ਅਥਾਰਟੀ ਇਨਫਰਾਰੋ ਨਾਲ ਸੰਪਰਕ ਕੀਤਾ। ਹਾਲਾਂਕਿ ਅਥਾਰਟੀ ਨੇ ਇਸ ਖਬਰ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਸਭ ਦੇ ਬਾਵਜੂਦ ਹੈਰਾਨ ਕਰਨ ਵਾਲੀ ਖਬਰ ਆ ਰਹੀ ਹੈ ਕਿ ਇਕ ਯਾਤਰੀ ਜਹਾਜ਼ ਕਰੈਸ਼ ਹੋ ਗਿਆ ਹੈ, ਜਿਸ ਵਿਚ 62 ਯਾਤਰੀ ਸਵਾਰ ਸਨ।
- Advertisement -
BREAKING: Voepass Flight 2283, a large passenger plane, crashes in Vinhedo, Brazil pic.twitter.com/wmpJLVYbB3
— BNO News (@BNONews) August 9, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।