ਇੰਡੀਗੋ ਦੀ ਫਲਾਈਟ ਰੱਦ ਕਰਨ ‘ਤੇ ਯਾਤਰੀਆਂ ਨੇ ਮਚਾਇਆ ਹੰਗਾਮਾ, ‘ਬੰਦ ਕਰੋ,ਬੰਦ ਕਰੋ’ ਦੇ ਲਗਾਏ ਨਾਅਰੇ,ਜਾਣੋ ਪੂਰਾ ਮਾਮਲਾ

Rajneet Kaur
2 Min Read

ਨਵੀਂ ਦਿੱਲੀ: ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-2 ਤੋਂ ਉਡਾਣ ਭਰਨ ਵਾਲੀ ਫਲਾਈਟ ਰੱਦ ਹੋਣ ਤੋਂ ਬਾਅਦ ਦੇਵਘਰ ਜਾਣ ਵਾਲੀ ਇੰਡੀਗੋ ਦੀ ਉਡਾਣ ਦੇ ਯਾਤਰੀ ਏਅਰਲਾਈਨ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹੀਂ ਦਿਨੀਂ ਪ੍ਰਾਈਵੇਟ ਏਅਰਲਾਈਨ ਇੰਡੀਗੋ ‘ਚ ਸਫਰ ਕਰਨ ਵਾਲੇ ਯਾਤਰੀ ਭਾਰੀ ਪ੍ਰੇਸ਼ਾਨੀ ‘ਚ ਹਨ। ਅਜੇ ਕੁਝ ਦਿਨ ਪਹਿਲਾਂ ਇੰਡੀਗੋ ਦੀ ਫਲਾਈਟ ਲੇਟ ਹੋਣ ‘ਤੇ ਯਾਤਰੀਆਂ ਨੂੰ ਜ਼ਮੀਨ ‘ਤੇ ਬੈਠ ਕੇ ਖਾਣਾ ਖਾਣ ਦਾ ਮਾਮਲਾ ਰੁਕਿਆ ਨਹੀਂ ਸੀ ਕਿ ਬੁੱਧਵਾਰ ਨੂੰ ਇਕ ਹੋਰ ਆਫ਼ਤ ਨੇ ਘੇਰ ਲਿਆ ਹੈ।

ਸੋਸ਼ਲ ਮੀਡੀਆ ‘ਤੇ ਇਕ ਵਾਰ ਫਿਰ ਯਾਤਰੀਆਂ ਦੀ ਵੀਡੀਓ ਵਾਇਰਲ ਹੋਣ ਲੱਗੀ ਹੈ। ਵੀਡੀਓ ਵਿੱਚ, ਯਾਤਰੀਆਂ ਨੂੰ “ਬੰਦ ਕਰੋ,ਬੰਦ ਕਰੋ’ ਦੇ ਨਾਅਰੇ ਸੁਣੇ ਜਾ ਸਕਦੇ ਹਨ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੁੱਧਵਾਰ ਸਵੇਰੇ ਖਰਾਬ ਮੌਸਮ ਕਾਰਨ ਹੰਗਾਮਾ ਮਚ ਗਿਆ। ਫਲਾਈਟ ਟ੍ਰੈਕਿੰਗ ਵੈੱਬਸਾਈਟ Flightradar24 ਅਨੁਸਾਰ 10 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਅਤੇ 50 ਤੋਂ ਵੱਧ ਉਡਾਣਾਂ ਲੇਟ ਹੋਈਆਂ ਹਨ। ਇਸ ਸਬੰਧੀ ਇੰਡੀਗੋ ਨੇ ਵੀ ਅਲਰਟ ਜਾਰੀ ਕੀਤਾ ਸੀ। ਇੰਡੀਗੋ ਨੇ ਆਪਣੇ ਅਲਰਟ ‘ਚ ਕਿਹਾ ਹੈ ਕਿ ਦਿੱਲੀ, ਸ਼੍ਰੀਨਗਰ ਅਤੇ ਚੰਡੀਗੜ੍ਹ ‘ਚ ਖਰਾਬ ਮੌਸਮ ਕਾਰਨ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇੰਡੀਗੋ ਨੇ ਯਾਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਹਵਾਈ ਅੱਡੇ ‘ਤੇ ਜਾਣ ਤੋਂ ਪਹਿਲਾਂ ਆਪਣੀ ਫਲਾਈਟ ਦੀ ਸਥਿਤੀ ਦੀ ਜਾਂਚ ਕਰਨ। ਦਿੱਲੀ ਹਵਾਈ ਅੱਡੇ ‘ਤੇ ਇਹ ਐਲਾਨ ਸੁਣ ਕੇ ਯਾਤਰੀ ਭੜਕ ਉੱਠੇ। ਸਾਰਿਆਂ ਨੇ ਇਕਜੁੱਟ ਹੋ ਕੇ ਇਸ ਨੂੰ ਬੰਦ ਕਰੋ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।

 


 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment