ਰੇਲਵੇ ਟਰੈਕ ਅਤੇ ਸਟੇਸ਼ਨ ‘ਤੇ ਯਾਤਰੀਆਂ ਨੇ ਮਚਾਇਆ ਹੰਗਾਮਾ, ਕੀਤਾ ਪਥਰਾਅ

Rajneet Kaur
2 Min Read

ਨਿਊਜ਼ ਡੈਸਕ: ਛੱਠ ਪੂਜਾ ਨੂੰ ਕੁਝ ਹੀ ਦਿਨ ਬਾਕੀ ਹਨ। ਅਜਿਹੇ ‘ਚ ਜ਼ਿਆਦਾਤਰ ਲੋਕ ਆਪੋ-ਆਪਣੇ ਘਰਾਂ ਨੂੰ ਜਾ ਰਹੇ ਹਨ। ਸਰਹਿੰਦ ਰੇਲਵੇ ਸਟੇਸ਼ਨ ‘ਤੇ ਰੇਲਵੇ ਯਾਤਰੀਆਂ ਨੇ ਰੇਲ ਗੱਡੀ ‘ਤੇ ਪਥਰਾਅ ਕਰ ਦਿੱਤਾ। ਦਸ ਦਈਏ ਕਿ ਛਠ ਪੂਜਾ ਤੋਂ ਠੀਕ ਪਹਿਲਾਂ ਸਪੈਸ਼ਲ ਟਰੇਨ ਦੇ ਰੱਦ ਹੋਣ ਨਾਲ ਯਾਤਰੀਆਂ ਦਾ ਗੁੱਸਾ ਵਧ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਹੰਗਾਮਾ ਕੀਤਾ।

ਸਰਹਿੰਦ ਰੇਲਵੇ ਸਟੇਸ਼ਨ ’ਤੇ ਦ ਯਾਤਰੀਆਂ ਨੇ ਦੱਸਿਆ ਕਿ ਛੱਠ ਪੂਜਾ ਲਈ ਸਰਹਿੰਦ ਤੋਂ ਸਹਰਸਾ ਲਈ ਵਿਸ਼ੇਸ਼ ਰੇਲ ਗੱਡੀ ਨੰਬਰ 04526 ਚਲਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਲਈ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਆਪਣੀਆਂ ਟਿਕਟਾਂ ਬੁੱਕ ਕਰਵਾਈਆਂ ਸਨ।ਰੇਲਗੱਡੀ ਮੰਗਲਵਾਰ ਨੂੰ ਸਾਰੰਗਸ਼ਾਦ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਣੀ ਸੀ। ਪਰ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਹ ਯਾਤਰੀਆਂ ਨੂੰ ਦੱਸਦੇ ਰਹੇ ਕਿ ਟਰੇਨ ਜਲਦੀ ਸ਼ੁਰੂ ਹੋ ਜਾਵੇਗੀ। ਰਾਤ ਨੂੰ ਸਾਨੂੰ ਦੱਸਿਆ ਗਿਆ ਕਿ ਟਰੇਨ ਰੱਦ ਕਰ ਦਿੱਤੀ ਗਈ ਹੈ।

ਇਸ ਤੋਂ ਬਾਅਦ ਜਦੋਂ ਲੋਕ ਕਾਊਂਟਰ ‘ਤੇ ਪਹੁੰਚੇ ਤਾਂ ਉਥੇ ਕੋਈ ਵੀ ਰੇਲਵੇ ਕਰਮਚਾਰੀ ਮੌਜੂਦ ਨਹੀਂ ਸੀ। ਲੋਕਾਂ ਨੂੰ ਸਹੀ ਜਾਣਕਾਰੀ ਦੇਣ ਲਈ ਰੇਲਵੇ ਵੱਲੋਂ ਸਟੇਸ਼ਨ ‘ਤੇ ਕੋਈ ਵੀ ਮੌਜੂਦ ਨਹੀਂ ਸੀ। ਲੋਕਾਂ ਨੂੰ ਟਿਕਟਾਂ ਦੇ ਪੈਸੇ ਵੀ ਵਾਪਸ ਨਹੀਂ ਕੀਤੇ ਜਾ ਰਹੇ ਹਨ।ਯਾਤਰੀਆਂ ਕਿਹਾ ਕਿ ਉਨ੍ਹਾਂ ਨੇ ਮਹਿੰਗੇ ਭਾਅ ’ਤੇ ਟਿਕਟਾਂ ਲਈਆਂ ਸਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰੇਲਵੇ ਵਿਭਾਗ ਵੱਲੋਂ ਕੋਈ ਸਹੂਲਤ ਨਹੀਂ ਦਿੱਤੀ ਗਈ।

ਥਾਣਾ ਸਰਹਿੰਦ ਜੀਆਰਪੀ ਦੇ ਇੰਚਾਰਜ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਟਰੇਨ ਦੇ ਲੇਟ ਹੋਣ ਕਾਰਨ ਯਾਤਰੀਆਂ ਵਿੱਚ ਗੁੱਸਾ ਸੀ, ਜਿਸ ਨੂੰ ਸਮਝਾਇਆ ਗਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment