ਚੰਡੀਗੜ੍ਹ, 24 ਮਾਰਚ : ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਵੱਲੋਂ ਜਿਸ ਔਰਤ ਅਤੇ ਨੌਜਵਾਨ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਹੈ, ਉਨ੍ਹਾਂ ਦੀ ਪਛਾਣ ਹੋ ਗਈ ਹੈ। ਔਰਤ ਮੋਹਾਲੀ ਦੀ ਰਹਿਣ ਵਾਲੀ ਹੈ ਅਤੇ ਪਾਸਟਰ ਬਜਿੰਦਰ ਖਿਲਾਫ ਕੰਮ ਕਰਦੀ ਸੀ। ਸਾਰਿਆਂ ‘ਤੇ ਚੋਰੀ ਦਾ ਦੋਸ਼ ਲਗਾਇਆ ਗਿਆ ਅਤੇ ਕੁੱਟਮਾਰ ਕੀਤੀ ਗਈ।
ਦੱਸ ਦਈਏ ਕਿ ਪਾਸਟਰ ਬਜਿੰਦਰ ਸਿੰਘ ਦੀ ਵੀਡੀਓ ਐਤਵਾਰ ਨੂੰ ਤੇਜ਼ੀ ਨਾਲ ਵਾਇਰਲ ਹੋਈ ਸੀ। ਇਸ ਵੀਡੀਓ ਵਿੱਚ ਪਾਦਰੀ ਬਜਿੰਦਰ ਇੱਕ ਔਰਤ ਨੂੰ ਥੱਪੜ ਮਾਰਦਾ ਨਜ਼ਰ ਆ ਰਿਹਾ ਸੀ। ਵੀਡੀਓ ‘ਚ ਇਸ ਤੋਂ ਪਹਿਲਾਂ ਉਸ ਨੇ ਬੱਚੇ ਦੇ ਨਾਲ ਬੈਠੀ ਇਸ ਔਰਤ ਦੇ ਚਿਹਰੇ ‘ਤੇ ਕਾਪੀ ਵੀ ਸੁੱਟੀ ਸੀ। ਕਿਹਾ ਜਾ ਰਿਹਾ ਹੈ ਕਿ ਇਹ ਵੀਡੀਓ 14 ਫਰਵਰੀ ਦੀ ਹੈ। ਇਹ ਘਟਨਾ ਬਜਿੰਦਰ ਸਿੰਘ ਦੇ ਚੰਡੀਗੜ੍ਹ ਦਫ਼ਤਰ ਵਿੱਚ ਵਾਪਰੀ ਸੀ। ਹਾਲਾਂਕਿ ਇਸ ਬਾਰੇ ਚਰਚ ਵੱਲੋਂ ਕੋਈ ਬਿਆਨ ਜਾਂ ਪ੍ਰਤੀਕਿਰਿਆ ਜਾਰੀ ਨਹੀਂ ਕੀਤੀ ਗਈ ਹੈ। ਜਿਸ ਨੌਜਵਾਨ ਨਾਲ ਕੁੱਟਮਾਰ ਹੋਈ ਸੀ, ਉਸ ਨੇ ਆਪਣੀ ਭੈਣ ਨੂੰ ਪਾਸਟਰ ਬਜਿੰਦਰ ਦੇ ਚਰਚ ਵਿੱਚ ਆਉਣ ਤੋਂ ਰੋਕਿਆ ਸੀ। ਜਿਸ ਕਾਰਨ ਉਸ ਨਾਲ ਕੁੱਟਮਾਰ ਕੀਤੀ ਗਈ।
ਇਸ ਤੋਂ ਇਲਾਵਾ ਪਾਦਰੀ ਬਜਿੰਦਰ ਖਿਲਾਫ ਇਕ ਔਰਤ ਨਾਲ ਛੇੜਛਾੜ ਦਾ ਮਾਮਲਾ ਵੀ ਚੱਲ ਰਿਹਾ ਹੈ। ਔਰਤ ਨੇ ਪੁਲੀਸ ਨੂੰ ਦੱਸਿਆ ਸੀ ਕਿ ਪਿੰਡ ਤਾਜਪੁਰ ਵਿੱਚ ‘ਦਿ ਚਰਚ ਆਫ਼ ਗਲੋਰੀ ਐਂਡ ਵਿਜ਼ਡਮ’ ਦੇ ਪਾਦਰੀ ਬਜਿੰਦਰ ਸਿੰਘ ਨੇ ਜਲੰਧਰ ਵਿੱਚ ਉਸ ਨਾਲ ਛੇੜਛਾੜ ਕੀਤੀ ਸੀ। ਔਰਤ ਪਾਦਰੀ ‘ਤੇ ਅਣ-ਉਚਿਤ ਛੂਹਣ ਅਤੇ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਲਗਾਇਆ ਸੀ। ਕਪੂਰਥਲਾ ਪੁਲੀਸ ਨੇ ਇਸ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੀ ਬਣਾਈ। ਐਸਆਈਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਵਿੱਚ ਲੜਕੀ ਦੇ ਬਿਆਨ ਦਰਜ ਕਰ ਲਏ ਗਏ ਹਨ। ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 28 ਮਾਰਚ ਨਿਸ਼ਚਤ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।