ਜਬਰ ਜਨਾਹ ਮਾਮਲੇ ‘ਚ ਪਠਾਨਮਾਜਰਾ ਦਾ 7 ਦਿਨ ਦਾ ਹੋਰ ਰਿਮਾਂਡ, ਪੁਲਿਸ ਕਰੇਗੀ ਪੁੱਛਗਿੱਛ

Global Team
2 Min Read

ਚੰਡੀਗੜ੍ਹ: ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਹਰਮੀਤ ਸਿੰਘ ਪਠਾਨਮਾਜਰਾ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਐਤਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੇ ਹੋਰ ਪੁੱਛਗਿੱਛ ਲਈ ਪਠਾਨ ਮਾਜਰਾ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਪਠਾਨ ਮਾਜਰਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।

ਪਠਾਨ ਮਾਜਰਾ ਨੂੰ ਹਾਲ ਹੀ ਵਿੱਚ ਪਟਿਆਲਾ ਪੁਲਿਸ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਜ਼ੀਰਕਪੁਰ ਦੀ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ ‘ਤੇ 1 ਸਤੰਬਰ 2025 ਨੂੰ ਪਟਿਆਲਾ ਦੇ ਸਿਵਲ ਲਾਈਨ ਥਾਣੇ ‘ਚ ਪਠਾਣ ਮਾਜਰਾ ਦੇ ਖਿਲਾਫ ਬਲਾਤਕਾਰ ਅਤੇ ਧਮਕੀਆਂ ਦੇਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਤੋਂ ਬਾਅਦ ਪਠਾਨ ਮਾਜਰਾ ਹਰਿਆਣਾ ਦੇ ਕਰਨਾਲ ਵਿਖੇ ਆਪਣੇ ਰਿਸ਼ਤੇਦਾਰ ਕੋਲ ਭੱਜ ਗਿਆ। ਪਟਿਆਲਾ ਪੁਲਿਸ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਉੱਥੇ ਪਹੁੰਚ ਗਈ। ਇਲਜ਼ਾਮ ਹੈ ਕਿ ਪਠਾਨਮਾਜਰਾ ਦੇ ਸਾਥੀਆਂ ਨੇ ਪੁਲਿਸ ਪਾਰਟੀ ‘ਤੇ ਪਥਰਾਅ ਕੀਤਾ ਅਤੇ ਗੋਲੀਆਂ ਚਲਾਈਆਂ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਬਾਅਦ ਵਿੱਚ ਪਠਾਨ ਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਇਸ ਦੌਰਾਨ ਪਤਾ ਲੱਗਾ ਕਿ ਪਠਾਣ ਮਾਜਰਾ ਆਸਟ੍ਰੇਲੀਆ ਭੱਜ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment