ਸਮਾਣਾ ਨੇੜੇ PRTC ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ: ਕਾਰ ਚਾਲਕ ਦੀ ਮੌਤ

Global Team
2 Min Read

ਪਟਿਆਲਾ: ਸਮਾਣਾ ਵਿੱਚ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ । ਇਥੇ ਇਕ ਪੀ.ਆਰ.ਟੀ.ਸੀ. ਬੱਸ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਾਰ ਵਿੱਚ ਸਵਾਰ ਉਸਦੀ ਗਰਭਵਤੀ ਪਤਨੀ ਅਤੇ ਇੱਕ ਬੱਚਾ ਗੰਭੀਰ ਜ਼ਖ਼ਮੀ ਹੋ ਗਏ। ਇਸ ਤੋਂ ਇਲਾਵਾ ਬੱਸ ਦਾ ਕੰਡਕਟਰ ਵੀ ਜ਼ਖ਼ਮੀ ਹੋਇਆ ਹੈ। ਸਾਰੇ ਜ਼ਖ਼ਮੀਆਂ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਫਤਿਹਪੁਰ ਪਿੰਡ ਨੇੜੇ ਸਵੇਰੇ 5:30 ਵਜੇ ਦੇ ਕਰੀਬ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਈ। ਬੱਸ ਸਮਾਣਾ ਤੋਂ ਪਟਿਆਲਾ ਜਾ ਰਹੀ ਸੀ, ਜਦਕਿ ਕਾਰ ਅੰਬਾਲਾ ਵੱਲੋਂ ਆ ਰਹੀ ਸੀ। ਦੋਵਾਂ ਵਾਹਨਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀਆਂ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਪਟਿਆਲਾ ਰੈਫਰ ਕਰ ਦਿੱਤਾ ਗਿਆ।

ਇਸ ਡਾਰਾਂ ਸਿਟੀ ਪੁਲਿਸ ਸਮਾਣਾ ਮੌਕੇ ‘ਤੇ ਪਹੁੰਚੀ, ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ, ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੇ ਪਰਿਵਾਰ ਅਨੁਸਾਰ, ਪਰਿਵਾਰ ਹਰਿਆਣਾ ਵਿੱਚ ਇੱਕ ਸਮਾਗਮ ਤੋਂ ਵਾਪਸ ਆ ਰਿਹਾ ਸੀ ਅਤੇ ਸਮਾਣਾ ਪੁਲਿਸ ਕਲੋਨੀ ਵਿੱਚ ਰਹਿੰਦਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੰਨਿਆ ਜਾ ਰਿਹਾ ਹੈ ਕਿ ਇਹ ਹਾਦਸਾ ਧੁੰਦ ਕਾਰਨ ਵਾਪਰਿਆ। ਬੀਤੇ ਦਿਨ ਅੰਮ੍ਰਿਤਸਰ ਵਿੱਚ ਵੀ ਸੰਘਣੀ ਧੁੰਦ ਪਈ ਸੀ। ਇਸ ਦੌਰਾਨ ਵਿਜ਼ੀਬਿਲਟੀਸਿਰਫ਼ 50 ਮੀਟਰ ਦਰਜ ਕੀਤੀ ਗਈ। ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਅਜੇ ਵੀ ਕੁਝ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਜਾਰੀ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੇ ਮੌਸਮ ਵਿੱਚ ਵਾਹਨ ਚਾਲਕਾਂ ਨੂੰ ਚੌਕਸ ਰਹਿਣ ਦੀ ਲੋੜ ਹੈ, ਕਿਉਂਕਿ ਧੁੰਦ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment