ਪਟਿਆਲਾ: ਆਏ ਦਿਨ ਕਿਤੇ ਨਾ ਕਿਤੇ ਬੇਅਬਦੀ ਦੀ ਘਟਨਾ ਸਾਹਮਣੇ ਆ ਰਹੀ ਹੈ ।ਜਿਵੇਂ-ਜਿਵੇਂ ਚੋਣਾ ਨਜ਼ਦੀਕ ਆ ਰਹੀਆਂ ਹਨ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਹੁਣ ਬੇਅਦਬੀ ਦੀ ਘਟਨਾ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਤੋਂ ਸਾਹਮਣੇ ਆਈ ਹੈ।
ਕਾਲੀ ਮਾਤਾ ਮੰਦਿਰ `ਚ ਇਕ ਨੌਜਵਾਨ ਨੇ ਮਾਤਾ ਦੇ ਆਸਣ ਦੀ ਬੇਅਦਬੀ ਕੀਤੀ। ਘਟਨਾ ਤੋਂ ਬਾਅਦ ਮੰਦਿਰ ਦੇ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਨੌਜਵਾਨਾਂ ਨੂੰ ਕਾਬੂ ਕਰ ਲਿਆ। ਇੱਕ 20-22 ਸਾਲਾ ਨੌਜਵਾਨ ਵਿਅਕਤੀ ਮੱਥਾ ਟੇਕਣ ਦੇ ਬਹਾਨੇ ਮੰਦਰ ਵਿਚ ਦਾਖਲ ਹੁੰਦਾ ਹੈ, ਕੁਝ ਦੇਰ ਉਥੇ ਖੜ੍ਹਾ ਹੁੰਦਾ ਹੈ ਤੇ ਗੋਲਕ ਕੋਲ ਖੜ੍ਹਾ ਹੋ ਕੇ ਤਾੜੀਆਂ ਮਾਰਦਾ ਹੈ। ਕੁਝ ਹੀ ਦੇਰ ਬਾਅਦ ਰੇਲਿੰਗ ਟੱਪ ਕੇ ਕਾਲੀ ਮਾਤਾ ਮੰਦਿਰ ਵਿਚ ਪਹੁੰਚ ਜਾਂਦਾ ਹੈ। ਪਟਿਆਲਾ ਦੇ ਕਾਲੀ ਮਾਤਾ ਮੰਤਰ ਵਿਚ ਹੋਈ ਬੇਅਦਬੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।
ਨੌਜਵਾਨ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਐਸਐਚਓ ਇੰਸਪੈਕਟਰ ਬਿਕਰਮ ਬਰਾੜ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਨੌਜਵਾਨ ਉਨ੍ਹਾਂ ਦੀ ਹਿਰਾਸਤ `ਚ ਹੈ। ਘਟਨਾ ਤੋਂ ਬਾਅਦ ਹਿੰਦੂ ਸੰਗਠਨ ਨੇ ਮੰਦਿਰ ਦੇ ਬਾਹਰ ਧਰਨਾ ਦੇ ਕੇ ਮੰਗ ਕੀਤੀ ਕਿ ਮੁਲਜ਼ਮਾਂ ਖਿਲਾਫ ਤੁਰੰਤ ਮਾਮਲਾ ਦਰਜ ਕਰਕੇ ਘਟਨਾ ‘ਚ ਸ਼ਾਮਲ ਵਿਅਕਤੀਆਂ ਨੂੰ ਕਾਬੂ ਕਰਨ ਦੀ ਮੰਗ ਕੀਤੀ।