ਪਟਿਆਲਾ ਦੇ ਲੋਕਾਂ ਦੀ ਉੱਡੀ ਨੀਂਦ, ਅੱਧੀ ਰਾਤ ਫੈਲੀ ਖਬਰ, ਲੋਕਾਂ ‘ਚ ਡਰ ਦਾ ਮਾਹੌਲ! ਡਾ.ਬਲਬੀਰ ਸਿੰਘ ਵੀ ਪੁੱਜੇ

Global Team
3 Min Read

ਪਟਿਆਲਾ: ਬੀਤੀ ਰਾਤ ਪਟਿਆਲਾ ‘ਚ ਉਸ ਵੇਲੇ ਡਰ ਦਾ ਮਤਹੌਲ ਪੈਦਾ ਹੋ ਗਿਆ ਜਦੋਂ ਭਾਖੜਾ ਨਹਿਰ ‘ਚ ਪਾੜ ਪੈਣ ਦੀ ਖਬਰ  ਵਾਇਰਲ ਹੋ ਗਈ। ਲੋਕਾਂ ‘ਚ ਡਰ ਦਾ ਮਾਹੌਲ ਦੇਖਦਿਆਂ  ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦੇਰ ਰਾਤ ਮੌਕੇ ‘ਤੇ ਪਹੁੰਚ ਕੇ ਦੌਰਾ ਕੀਤਾ। ਡਾ.ਬਲਬੀਰ ਸਿੰਘ ਨੇ ਵੀਰਵਾਰ ਦੇਰ ਰਾਤ ਮੌਕੇ ‘ਤੇ ਨਹਿਰੀ ਵਿਭਾਗ ਦੇ ਅਧਿਕਾਰੀ ਨਾਲ ਗੱਲ ਕੀਤੀ, ਜਿਨ੍ਹਾਂ ਨੇ ਕਿਹਾ ਕਿ ਦਰਾਰ ਨੂੰ ਭਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਮੰਤਰੀ ਬਲਬੀਰ ਸਿੰਘ ਨੇ ਨੇੜਲੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦੇਣਗੇ।

ਭਾਖੜਾ ਨਹਿਰ ਵਿਚ ਪਾੜ ਪੈਣ ਕਾਰਨ ਇਲਾਕੇ ਵਿਚ ਹੜ੍ਹ ਆਉਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਬਲਵਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਵਟਸਐਪ ‘ਤੇ ਮੈਸੇਜ ਵਾਇਰਲ ਕਰਦੇ ਹੋਏ ਇਲਾਕੇ ‘ਚ ਖਤਰੇ ਦਾ ਜ਼ਿਕਰ ਕੀਤਾ ਸੀ। ਜੇਕਰ ਨਹਿਰ ਵਿਚ ਪਈ ਇਸ ਦਰਾਰ ਨੂੰ ਸਮੇਂ ਸਿਰ ਨਾ ਭਰਿਆ ਜਾਂਦਾ ਤਾਂ ਆਸ-ਪਾਸ ਦੇ ਪਿੰਡਾਂ ਅਤੇ ਕਲੋਨੀਆਂ, ਜਿਨ੍ਹਾਂ ਦੀ ਗਿਣਤੀ 12 ਦੇ ਕਰੀਬ ਹੈ, ਵਿਚ ਹੜ੍ਹ ਆਉਣ ਦਾ ਖ਼ਤਰਾ ਪੈਦਾ ਹੋ ਸਕਦਾ ਸੀ। ਇਨ੍ਹਾਂ ਇਲਾਕਿਆਂ ਦੇ ਲੋਕਾਂ ‘ਚ ਡਰ ਦਾ ਮਾਹੌਲ ਸੀ ਪਰ ਵਾਇਰਲ ਮੈਸੇਜ ਪਹੁੰਚਦੇ ਹੀ ਸਿਹਤ ਮੰਤਰੀ ਨੇ ਇਲਾਕੇ ਦਾ ਦੌਰਾ ਕੀਤਾ।


ਮੌਕੇ ‘ਤੇ ਮੌਜੂਦ ਨਹਿਰੀ ਵਿਵਾਹ ਦੇ ਅਧਿਕਾਰੀਆਂ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਦਰਾਰ ਦਾ ਪਤਾ ਲੱਗਦਿਆਂ ਹੀ ਨਹਿਰ ‘ਚੋਂ ਪਾਣੀ 3 ਫੁੱਟ ਤੱਕ ਘੱਟ ਗਿਆ ਹੈ। ਦਰਾਰ ਨੂੰ ਭਰਨ ਲਈ ਤੁਰੰਤ ਆਰਜ਼ੀ ਪ੍ਰਬੰਧ ਕੀਤੇ ਗਏ ਸਨ ਅਤੇ ਹੁਣ ਸੀਮਿੰਟ ਦੀਆਂ ਬੋਰੀਆਂ ਰੱਖ ਕੇ ਇਸ ਨੂੰ ਮਜ਼ਬੂਤ ਕੀਤਾ ਜਾਵੇਗਾ। ਜੇਕਰ ਲੋੜ ਪਈ ਤਾਂ ਭਾਖੜਾ ਨਹਿਰ ਰਾਹੀਂ ਪਾਣੀ ਦਾ ਪੱਧਰ ਹੋਰ ਵੀ ਘਟਾਇਆ ਜਾ ਸਕਦਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment