ਪਟਿਆਲਾ : ਨੀਲੇ ਡਰੰਮ ਵਿੱਚੋਂ ਮਿਲੀ ਕੁੜੀ ਦੀ ਲਾਸ਼; ਇਲਾਕੇ ‘ਚ ਦਹਿਸ਼ਤ ਦਾ ਮਾਹੌਲ!

Global Team
3 Min Read

ਪਟਿਆਲਾ : ਸ਼ਹਿਰ ਦੀ ਰੇਲਵੇ ਕਲੋਨੀ ਵਿੱਚ ਇੱਕ ਨੀਲੇ ਡਰੰਮ ਵਿੱਚੋਂ ਕੁੜੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਕਾਤਲਾਂ ਨੇ ਲਾਸ਼ ਨੂੰ ਡਰੰਮ ਦੇ ਅੰਦਰ ਪਾ ਕੇ ਉੱਪਰ ਲਾਲ ਰੰਗ ਦਾ ਢੱਕਣ ਲਗਾਇਆ ਹੋਇਆ ਸੀ, ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁੜੀ ਦੇ ਇੱਕ ਹੱਥ ‘ਤੇ “ਨੇਹਾ” ਲਿਖਿਆ ਹੋਇਆ ਹੈ, ਜਦੋਂ ਕਿ ਦੂਜੇ ਹੱਥ ‘ਤੇ ‘ਦਿਲ’ ਦਾ ਟੈਟੂ ਬਣਿਆ ਹੋਇਆ ਹੈ। ਇਸ ਟੈਟੂ ਦੇ ਅੰਦਰ ਅੰਗਰੇਜ਼ੀ ਦੇ ਅੱਖਰ ‘N’ ਅਤੇ ‘A’ ਉੱਕਰੇ ਹੋਏ ਹਨ। ਮੁਟਿਆਰ ਦੇ ਚਿਹਰੇ ‘ਤੇ ਹਲਕੇ ਜ਼ਖ਼ਮਾਂ ਦੇ ਨਿਸ਼ਾਨ ਵੀ ਹਨ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਰਾਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਮੁਟਿਆਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਏ.ਐਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਦ ਇਕ ਕੂੜਾ ਚੁੱਕਣ ਵਾਲੇ ਵਿਅਕਤੀ ਨੇ ਜਦੋਂ ਡਰੰਮ ਨੂੰ ਖੋਲਿਆ ਤਾਂ ਉਸ ਵਿੱਚੋਂ ਲਾਸ਼ ਬਰਾਮਦ ਹੋਈ। ਉਸ ਨੇ ਪੁਲਿਸ ਨੂੰ ਇਸ ਮਾਮਲੇ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ।

ਪੁਲਿਸ ਨੂੰ ਖ਼ਦਸ਼ਾ ਹੈ ਕਿ ਕੁੜੀ ਦਾ ਕਤਲ ਕਿਸੇ ਦੂਜੀ ਥਾਂ ‘ਤੇ ਕੀਤਾ ਗਿਆ ਹੈ ਅਤੇ ਬਾਅਦ ਵਿੱਚ ਸਬੂਤ ਮਿਟਾਉਣ ਦੇ ਇਰਾਦੇ ਨਾਲ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੀ ਸਾਜ਼ਿਸ਼ ਰਚੀ ਗਈ। ਜਾਂਚ ਅਧਿਕਾਰੀ ਏ.ਐਸ.ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਮਾਮਲਾ ਪ੍ਰੇਮ ਪ੍ਰਸੰਗ ਨਾਲ ਜੁੜਿਆ ਹੋਇਆ ਜਾਪਦਾ ਹੈ। ਫਿਲਹਾਲ, ਪੁਲਿਸ ਦੀ ਪਹਿਲੀ ਤਰਜੀਹ ਮ੍ਰਿਤਕ ਦੀ ਪਛਾਣ ਕਰਨਾ ਹੈ। ਇਸ ਦੇ ਲਈ ਆਲੇ-ਦੁਆਲੇ ਦੇ ਥਾਣਿਆਂ ਵਿੱਚ ਫ਼ੋਟੋ ਭੇਜੀ ਗਈ ਹੈ। ਪਛਾਣ ਹੋਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਨਾਲ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਜਾਂਚ ਦੇ ਲਈ ਦੋ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment