ਮਜੀਠੀਆ ਡਰੱਗ ਕੇਸ ‘ਚ ‘ਚ SIT ਦਾ ਮੁਖੀ ਬਦਲਿਆ, ਇਸ ਅਫ਼ਸਰ ਨੂੰ ਮਿਲੀ ਕਮਾਨ

Global Team
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਹੈ। ਹੁਣ ਇਸ ਸਿੱਟ ਦੀ ਕਮਾਨ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੌਂਪ ਦਿੱਤੀ ਹੈ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਨੂੰ ਐਸਆਈਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ 2021 ਨੂੰ NDPS ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਦੀ ਕਮਾਨ ਪਹਿਲਾਂ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਨੂੰ ਸੌਂਪੀ ਗਈ ਸੀ। ਉਹ ਅੱਠ ਮਹੀਨੇ ਇਸ ਐਸਆਈਟੀ ਦੇ ਮੁਖੀ ਰਹੇ। ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਾਲੀ ਸਿੱਟ ਨੇ ਬਿਕਰਮ ਸਿੰਘ ਮਜੀਠੀਆ ਤੋਂ 2 ਵਾਰ ਪੁੱਛਗਿੱਛ ਕੀਤੀ ਹੈ। ਪਹਿਲਾਂ 11 ਦਸੰਬਰ ਨੂੰ ਸੰਮਨ ਭੇਜ ਕੇ ਮਜੀਠੀਆ ਨੂੰ 18 ਦਸੰਬਰ ਨੂੰ ਤਲਬ ਕੀਤਾ ਸੀ ਉਦੋਂ ਕਰੀਬ 7 ਘੰਟੇ ਸਵਾਲ ਕੀਤੇ ਗਏ ਸਨ। ਫਿਰ 30 ਦਸੰਬਰ ਨੂੰ ਮਜੀਠੀਆ ਤੋਂ ਚਾਰ ਘੰਟੇ ਪੁੱਛਗਿੱਛ ਕੀਤੀ ਗਈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

 

Share This Article
Leave a Comment