ਪਟਿਆਲਾ : ਪੰਜਾਬ ਸਰਕਾਰ ਵਲੋਂ ਲਗਾਏ ਮਿੰਨੀ ਲੋਕ ਡਾਊਨ ਤੋਂ ਖਫ਼ਾ ਦੁਕਾਨਦਾਰਾਂ ਵਲੋਂ ਅਜ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਜਿੰਨ੍ਹਾਂ ਦਾ ਸਾਥ ਕਿਸਾਨ ਸੰਯੁਕਤ ਮੋਰਚੇ ਵਲੋਂ ਦਿਤਾ ਜਾ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ‘ਚ ਬੈਠਣ ਲਈ ਮਜਬੂਰ ਨਾ ਕਰੇ।ਜੇਕਰ ਕੋਵਿਡ 19 ਨਾਲ ਲੜਨਾ ਹੈ ਤਾਂ ਇਸ ਨਾਲ ਨਜਿੱਠਣ ਦੇ ਹੀਲੇ ਕਰਨੇ ਚਾਹੀਦੇ ਹਨ। ਕੋਰੋਨਾ ਬਿਮਾਰੀ ਤੋਂ ਬਚਾਅ ਲਈ ਡਾਕਟਰਾਂ,ਦਵਾਈਆਂ,ਹਸਪਤਾਲਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ।
ਕਿਸਾਨ ਯੂਨੀਅਨ ਵੱਲੋਂ ਅੱਜ ਪਟਿਆਲਾ ਸ਼ਹਿਰ ਵਿਚ ਵਪਾਰੀਆਂ ਦੇ ਹੱਕ ਵਿਚ ਪ੍ਰਦਰਸ਼ਨ ਕੀਤਾ ਗਿਆ।ਇਹ ਮਾਰਚ ਸ਼ਹਿਰ ਦੇ ਸ਼ੇਰਾਂ ਵਾਲਾ ਗੇਟ ਤੋਂ ਸ਼ੁਰੂ ਹੋ ਕੇ ਪ੍ਰਮੁੱਖ ਬਾਜ਼ਾਰਾਂ ‘ਚੋਂ ਦੀ ਹੁੰਦਾ ਹੋਇਆ ਬੱਸ ਸਟੈਂਡ ਕੋਲ ਪੰਹੁਚਿਆ। ਇਸ ਮਾਰਚ ਵਿੱਚ ਵਪਾਰ ਮੰਡਲ ਦੇ ਅਹੁਦੇਦਾਰ ਤੇ ਨੁਮਾਇੰਦੇ ਵੀ ਸ਼ਾਮਲ ਸਨ।