ਪਟਿਆਲਾ: ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ‘ਚ ਵਿਦਿਆਰਥੀ ਵੀਸੀ ਨੂੰ ਹਟਾਉਣ ਦੀ ਮੰਗ ’ਤੇ ਅੜੇ ਹੋਏ ਹਨ। ਉਨ੍ਹਾਂ ਦਾ ਦੋਸ਼ ਹੈ ਕਿ 17 ਦਿਨ ਬਾਅਦ ਵੀ ਵੀਸੀ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਨੂੰ ਲੈ ਕੇ ਹੁਣ ਵਿਦਿਆਰਥੀਆਂ ਵਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਪਿੱਛੇ ਨਹੀਂ ਹਟਣਗੇ ਤੇ ਆਪਣਾ ਸੰਘਰਸ਼ ਜਾਰੀ ਰੱਖਣਗੇ।
ਦੱਸਣਯੋਗ ਹੈ ਕਿ ਇਹ ਮਾਮਲਾ 22 ਸਤੰਬਰ ਦਾ ਹੈ ਜਦੋਂ ਵਿਦਿਆਰਥਣਾਂ ਨੇ ਦੋਸ਼ ਲਾਇਆ ਕਿ ਵਾਈਸ ਚਾਂਸਲਰ ਨੇ ਕੁਝ ਸਮਾਂ ਪਹਿਲਾਂ ਕੁੜੀਆਂ ਦੇ ਹੋਸਟਲ ਦੀ ਚੈਕਿੰਗ ਕੀਤੀ ਤੇ ਇਸ ਦੌਰਾਨ ਵੀਸੀ ਦੇ ਨਾਲ ਕੋਈ ਮਹਿਲਾ ਸਟਾਫ਼ ਵੀ ਨਹੀਂ ਸੀ। ਉਹ ਨਾਂ ਸਿਰਫ਼ ਉਹਨਾਂ ਨੂੰ ਦੱਸੇ ਬਗੈਰ ਹੋਸਟਲ ਵਿੱਚ ਦਾਖ਼ਲ ਹੋਇਆ ਸਗੋਂ ਉਹਨਾਂ ਦੀ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਕੀਤੀ ਸਗੋਂ ਕੁੜੀਆਂ ਦੇ ਕੱਪੜਿਆਂ ‘ਤੇ ਟਿੱਪਣੀ ਵੀ ਕੀਤੀ। ਉਸ ਸਮੇਂ ਵੀਸੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕੁਝ ਵਿਦਿਆਰਥਣਾਂ ਵੱਲੋਂ ਸ਼ਿਕਾਇਤਾਂ ਮਿਲੀਆਂ ਸਨ ਕਿ ਲੜਕੀਆਂ ਦੇ ਹੋਸਟਲ ਵਿੱਚ ਅੱਧੀ ਰਾਤ ਤੋਂ ਬਾਅਦ ਕੁਝ ਲੜਕੀਆਂ ਸਿਗਰਟ ਅਤੇ ਸ਼ਰਾਬ ਪੀਂਦੀਆਂ ਹਨ।
ਇਹ ਵੀ ਪੜ੍ਹੋ: ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਹੋਸਟਲ ‘ਚ ਵਾਪਰੀ ਘਟਨਾ, ਲੜਕੀ ਨੇ ਚੁੱਕਿਆ ਖੌਫਨਾਕ ਕਦਮ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।