ਪਟਿਆਲਾ : ਭਾਜਪਾ ਆਗੂ ਪ੍ਰਨੀਤ ਕੌਰ ਨੇ ਪੰਜਾਬ ਦੇ ਪਟਿਆਲਾ ‘ਚ ਪੁਲਿਸ ਲਾਈਨਜ਼ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕੀਤੀ ਹੈ। ਪ੍ਰਨੀਤ ਕੌਰ, ਭਾਜਪਾ ਮਹਿਲਾ ਮੋਰਚਾ ਦੀ ਮੁਖੀ ਜੈ ਇੰਦਰ ਕੌਰ ਅਤੇ ਹੋਰ ਭਾਜਪਾ ਆਗੂਆਂ ਨੇ ਪੰਚਾਇਤੀ ਚੋਣਾਂ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਬਣਦੀ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਐਸਐਸਪੀ ਦਫ਼ਤਰ ਅੱਗੇ ਧਰਨਾ ਦਿੱਤਾ ਹੈ।
ਪੰਚਾਇਤੀ ਚੋਣਾਂ ਦੌਰਾਨ ਸਨੌਰ ਦੇ ਪਿੰਡ ਖੁੱਡਾ ਵਿੱਚ ਫਾਇਰਿੰਗ ਕਰਕੇ ਇੱਕ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਭਾਜਪਾ ਆਗੂਆਂ ਦੀ ਮੰਗ ਹੈ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਕਰਕੇ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਦਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਪ੍ਰਨੀਤ ਕੌਰ ਨੇ ਗ੍ਰਿਫਤਾਰੀ ਨੂੰ ਲੈ ਕੇ ਸਨੌਰ ਵਿੱਚ ਪ੍ਰਦਰਸ਼ਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਸੀ ਕਿ ਜੇਕਰ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਇਹ ਅੰਦੋਲਨ ਵੱਡੇ ਪੱਧਰ ‘ਤੇ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਪ੍ਰਨੀਤ ਕੌਰ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕਿਸਾਨਾਂ ਦੇ ਹੱਕਾਂ ਦੀ ਲੜਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਦੀ ਸਰਕਾਰ ਵੱਲੋਂ 4500 ਕਰੋੜ ਰੁਪਏ ਜਾਰੀ ਕੀਤੇ ਗਏ ਹਨ।