ਕਬੱਡੀ ਕਲੱਬ ਪ੍ਰਧਾਨ ਦੇ ਕਤਲ ਮਾਮਲੇ ‘ਚ 7 ਵਿਅਕਤੀ ਹਥਿਆਰਾਂ ਸਣੇ ਗ੍ਰਿਫ਼ਤਾਰ

TeamGlobalPunjab
2 Min Read

ਪਟਿਆਲਾ: ਪਟਿਆਲਾ ਪੁਲਿਸ ਨੇ ਪੰਜਾਬੀ ਯੂਨੀਵਰਿਸਟੀ ਦੇ ਬਾਹਰ ਹੋਏ ਧਰਮਿੰਦਰ ਸਿੰਘ ਭਿੰਦਾ ਦੇ ਕਤਲ ਕੇਸ ‘ਚ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਵਿਚੋਂ 4 ਮੁਲਜ਼ਮ ਅਤੇ 3 ਪਨਾਹ ਦੇਣ ਵਾਲੇ ਹਨ। ਮੁਲਜ਼ਮਾਂ ਕੋਲੋ ਪੁਲਿਸ ਨੇ ਹਮਲੇ ਵਿੱਚ ਵਰਤੇ ਗਏ ਹਥਿਆਰ 2 ਪਿਸਟਲ 32 ਬੋਰ ਤੇ 7 ਰੋਂਦ, 1 ਪਿਸਟਲ 315 ਬੋਰ ਸਮੇਤ 2 ਰੋਂਦ ਤੇ ਇੱਕ ਬੁਲਟ ਮੋਟਰਸਾਇਕਲ ਵੀ ਬਰਾਮਦ ਕੀਤਾ ਹੈ।

ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਵਾਲੀਆ ਇਨਕਲੇਵ, ਸਾਹਮਣੇ ਪੰਜਾਬੀ ਯੂਨਿਵਰਸਿਟੀ ਪਟਿਆਲਾ ਵਿਖੇ 5 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਧਰਮਿੰਦਰ ਸਿੰਘ ਭਿੰਦਾ ਦਾ ਵਿਰੋਧੀ ਗਰੁੱਪ ਹਰਵੀਰ ਸਿੰਘ ਵਾਸੀ ਪਿੰਡ ਦੌਣ ਕਲਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਅਰਬਨ ਅਸਟੇਟ ਪੁਲਿਸ ਨੇ ਅਸਲਾ ਐਕਟ ਥਾਣਾ ਅਰਬਨ ਅਸਟੇਟ ਪਟਿਆਲਾ ਦਰਜ ਕਰਕੇ ਤਫਤੀਸ਼ ਆਰੰਭ ਕੀਤੀ ਗਈ ਸੀ ਜਿਸ ਦੌਰਾਨ ਵਾਰਦਾਤ ਵਿੱਚ ਸ਼ਾਮਲ 4 ਵਿਅਕਤੀ ਦੇ ਨਾਮ ਸਾਹਮਣੇ ਆਏ ਸੀ। ਐਸ.ਐਸ.ਪੀ.ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਮੰਗਿਆ ਕੀਤਾ ਜਾਵੇਗਾ ਤੇ ਵਾਰਦਾਤ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦਾ ਵੀ ਰੋਲ ਸਾਹਮਣੇ ਆਇਆ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment