ਪਟਿਆਲਾ: ਲੱਖਾ ਸਿਧਾਣਾ ਨੂੰ ਪਟਿਆਲਾ ਪੁਲਿਸ ਨੇ ਪੰਜਾਬੀ ਯੂਨੀਵਰਸਿਟੀ ਤੋਂ ਹਿਰਾਸਤ ਵਿਚ ਲਿਆ ਹੈ। ਲੱਖਾ ਸਿਧਾਣਾ ਨੇ ਅੱਜ 24 ਨਵੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਦੇਣ ਸੀ, ਪਰ ਉਸ ਨੂੰ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਲੱਖਾ ਸਿਧਾਣਾ ਖਿਲਾਫ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਉਸ ਨੂੰ ਪਟਿਆਲਾ ਦੇ ਫੇਜ਼ 2 ਥਾਣੇ ਲਿਜਾਇਆ ਗਿਆ ਹੈ।