ਪਟਿਆਲਾ ‘ਚ ਸਵਾਰੀਆਂ ਨਾਲ ਭਰੀ ਬੱਸ ਦੀ ਟਿੱਪਰ ਨਾਲ ਸਿੱਧੀ ਟੱਕਰ; ਬੱਸ ਡਰਾਈਵਰ ਸਣੇ ਹੋਰ ਗੰਭੀਰ ਜ਼ਖਮੀ

Prabhjot Kaur
1 Min Read

ਪਟਿਆਲਾ : ਸਮਾਣਾ ਪਟਿਆਲਾ ਰੋਡ ‘ਤੇ ਪੀਆਰਟੀਸੀ ਦੀ ਬੱਸ ਅਤੇ ਟਿੱਪਰ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਦੇ ਡਰਾਈਵਰ ਤੇ ਕੰਡਕਟਰ ਸਮੇਤ 15 ਤੋਂ ਵੱਧ ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਅੱਜ ਸਵੇਰੇ ਲਗਭਘ 9 ਵਜੇ ਵਾਪਰਿਆ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਘਟਨਾ ਅਨੁਸਾਰ ਸੰਗਰੂਰ ਡਿਪੂ ਤੋਂ ਪੀਆਰਟੀਸੀ ਦੀ ਬੱਸ ਸਮਾਣਾ ਵੱਲ ਜਾ ਰਹੀ ਸੀ। ਫਿਰ ਰਸਤੇ ਵਿੱਚ ਬੱਸ ਅਤੇ ਟਿੱਪਰ ਦੀ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪੀਆਰਟੀਸੀ ਦੀ ਬੱਸ ਦੇ ਪਰਖੱਚੇ ਉਡ ਗਏ। ਹਾਦਸੇ ਦੌਰਾਨ ਬੱਸ ਡਰਾਈਵਰ ਬੱਸ ਦੇ ਅੰਦਰ ਹੀ ਫਸ ਗਿਆ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਬੁਰੀ ਤਰਾਂ ਫਰੈਕਚਰ ਹੋਈਆਂ ਦੱਸੀਆਂ ਜਾ ਰਹੀਆਂ ਹਨ। ਸਾਰੇ ਜ਼ਖਮੀਆਂ ਨੂੰ ਰਾਜੇਂਦਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment