ਪਟਿਆਲਾ : ਕੁੜੀਆਂ ਦੀ ਨਿੱਜਤਾ ਨੂੰ ਲੈ ਕੇ ਉੱਠੇ ਸਵਾਲ, ਲਾਅ ਯੂਨੀਵਰਸਿਟੀ ਅਗਲੇ ਹੁਕਮਾਂ ਤੱਕ ਬੰਦ

Global Team
2 Min Read

ਪਟਿਆਲਾ : ਪੰਜਾਬ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ), ਪਟਿਆਲਾ ਦੇ ਵਾਈਸ ਚਾਂਸਲਰ (ਵੀਸੀ) ਦੇ ਗਰਲਜ਼ ਹੋਸਟਲ ਦੀ ਚੈਕਿੰਗ ਨੂੰ ਲੈ ਕੇ ਹੰਗਾਮਾ ਹੋਇਆ ਹੈ। ਵਾਈਸ-ਚਾਂਸਲਰ ਦੇ ਖਿਲਾਫ਼ ਚੱਲ ਰਹੇ ਵਿਦਿਆਰਥੀਆਂ ਦੇ ਵਿਰੋਧ ਦੇ ਵਿਚਕਾਰ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ (ਆਰਜੀਐਨਯੂਐਲ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਅਗਲੇ ਹੁਕਮਾਂ ਤੱਕ ਸੰਸਥਾ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਾਈਸ ਚਾਂਸਲਰ ਨੇ ਅਚਾਨਕ ਉਨ੍ਹਾਂ ਦੇ ਕਮਰਿਆਂ ‘ਚ ਆ ਕੇ ਉਨ੍ਹਾਂ ਦੇ ਕੱਪੜਿਆਂ ‘ਤੇ ਟਿੱਪਣੀ ਕੀਤੀ। ਨਾਲ ਹੀ ਕਿਹਾ ਕਿ ਉਹ ਛੋਟੇ ਕੱਪੜੇ ਕਿਉਂ ਪਾਉਂਦੀਆਂ ਹਨ। ਇੰਨਾ ਹੀ ਨਹੀਂ ਵਿਦਿਆਰਥਣਾਂ ਦੇ ਮਾਪਿਆਂ ਨੂੰ ਤਾਂ ਗਰਲਜ਼ ਹੋਸਟਲ ‘ਚ ਵੀ ਨਹੀਂ ਆਉਣ ਦਿੱਤਾ ਜਾਂਦਾ, ਫਿਰ ਵੀ.ਸੀ. ਕਿਸ ਤਰ੍ਹਾਂ ਕਮਰੇ ਵਿਚ ਆ ਗਿਆ ?

ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਉਪ ਕੁਲਪਤੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਯੂਨੀਵਰਸਿਟੀ  ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਘੇਰਾਬੰਦੀ ਕੀਤੀ ਅਤੇ ਵੀਸੀ ਦੇ ਘਰ ਦੇ ਸਾਹਮਣੇ ਰਾਤ ਕੱਟੀ, ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ। ਉਨ੍ਹਾਂ ਦਾ ਧਰਨਾ ਢਾਈ ਦਿਨਾਂ ਤੋਂ ਚੱਲ ਰਿਹਾ ਹੈ। ਜਿਸ ਤੋਂ ਬਾਅਦ ਵਿਗੜਦੇ ਮਾਹੌਲ ਨੂੰ ਦੇਖਦੇ ਹੋਏ ਯੂਨੀਵਰਸਿਟੀ ਪ੍ਰਸ਼ਾਸਨ ਨੇ ਯੂਨੀਵਰਸਿਟੀ ਨੂੰ ਬੰਦ ਕਰ ਦਿੱਤਾ। ਹਾਲਾਂਕਿ ਵਿਦਿਆਰਥਣਾਂ ਨੇ ਘਰ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦੋਂ ਤੱਕ ਵਾਈਸ ਚਾਂਸਲਰ ਅਸਤੀਫਾ ਨਹੀਂ ਦਿੰਦੇ, ਉਹ ਹੜਤਾਲ ਖਤਮ ਨਹੀਂ ਕਰਨਗੇ। ਵਿਦਿਆਰਥਣਾਂ ਹੁਣ ਯੂਨੀਵਰਸਿਟੀ ਦੇ ਗੇਟ ਅੱਗੇ ਟੈਂਟ ਲਾ ਕੇ ਹੜਤਾਲ ’ਤੇ ਬੈਠੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਗਾਰਡਾਂ ਨੇ ਯੂਨੀਵਰਸਿਟੀ ਦੇ ਮੁੱਖ ਗੇਟਾਂ ‘ਤੇ ਬੈਰੀਕੇਡ ਲਗਾ ਦਿੱਤੇ ਸਨ ਅਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਯੂਨੀਵਰਸਿਟੀ ਕੰਪਲੈਕਸ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।

 

Share This Article
Leave a Comment