ਪਟਿਆਲਾ: ਬੇਰੁਜ਼ਗਾਰ ਈਟੀਟੀ-ਟੀਈਟੀ ਪਾਸ ਅਧਿਆਪਕ ਯੂਨੀਅਨ ਦੇ ਦੋ ਮੈਂਬਰ ਐਤਵਾਰ ਸਵੇਰੇ ਪੈਟਰੋਲ ਦੀ ਬੋਤਲ ਲੈ ਕੇ ਲੀਲਾ ਭਵਨ ਸਥਿਤ ਬੀਐਸਐਨਐਲ ਟਾਵਰ ਤੇ ਚੜ੍ਹ ਗਏ। ਬੇਰੁਜ਼ਗਾਰ ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਈਟੀਟੀ ਅਧਿਆਪਕਾਂ ਦੀ ਭਰਤੀ ਸਿਰਫ ਟੈੱਟ ਪਾਸ ਉਮੀਦਵਾਰਾਂ ਵਿੱਚੋਂ ਹੀ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਜਲਦੀ ਉਨ੍ਹਾਂ ਦੀ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਉਹ ਖੁਦ ‘ਤੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਤੋਂ ਪਿੱਛੇ ਨਹੀਂ ਹਟਣਗੇ। ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰੇਗੀ ਉਹ ਇਸੇ ਤਰ੍ਹਾਂ ਟਾਵਰ ‘ਤੇ ਚੜ੍ਹ ਕੇ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ।