ਪਟਿਆਲਾ ‘ਚ ਅਣਪਛਾਤੇ ਨੌਜਵਾਨਾਂ ਨੇ ਮਹਿਲਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

TeamGlobalPunjab
1 Min Read

ਪਟਿਆਲਾ: ਸ਼ਹਿਰ ਦੇ ਤ੍ਰਿਪੜੀ ਨਜ਼ਦੀਕ ਚੀਮਾ ਚੌਕ ਵਿਖੇ ਬੀਤੀ ਰਾਤ ਲਗਭਗ 31 ਸਾਲਾ ਮਹਿਲਾ ਦਾ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਪਿੰਕੀ ਪੁੱਤਰੀ ਜਸਵੀਰ ਸਿੰਘ ਵਜੋਂ ਹੋਈ ਹੈ, ਗੰਭੀਰ ਜ਼ਖਮੀ ਮਹਿਲਾ ਨੂੰ ਰਜਿੰਦਰਾ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹਾਲੇ ਕਾਤਲਾਂ ਕੁਝ ਪਤਾ ਨਹੀਂ ਲੱਗ ਸਕਿਆ ਹੈ।

ਦੱਸ ਦੇਈਏ ਕਿ ਇਹ ਲੜਕੀ ਆਪਣੇ ਭਰਾ ਨਾਲ ਰਹਿੰਦੀ ਸੀ। ਪਟਿਆਲਾ ਦੇ ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਅਨੁਸਾਰ ਲੜਕੀ ਦੇ ਭਰਾ ਦੇ ਬਿਆਨਾਂ ਦੇ ਅਨੁਸਾਰ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਆਈ ਪੀ ਸੀ ਦੀ ਧਾਰਾ 302/34 ਅਤੇ ਆਰਮਜ਼ ਐਕਟ 25/ਦੇ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।

Share This Article
Leave a Comment