ਯਾਤਰੀਆਂ ਦਾ ਖਤਮ ਹੋਇਆ ਸਬਰ, ਅੱਧੀ ਰਾਤ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਹੰਗਾਮਾ

Global Team
3 Min Read

ਅੰਮ੍ਰਿਤਸਰ:  ਪੰਜਾਬ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਨਵੇਅ ‘ਤੇ ਖੜ੍ਹੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਏਅਰ ਇੰਡੀਆ (ਏ.ਆਈ.) ਐਕਸਪ੍ਰੈੱਸ ਫਲਾਈਟ ‘ਚ ਸ਼ਨੀਵਾਰ ਰਾਤ ਨੂੰ ਉਸ ਸਮੇਂ ਹੰਗਾਮਾ ਹੋਗਿਆ ਜਦੋਂ ,ਫਲਾਈਟ IX-191 ਅੱਧੀ ਰਾਤ 12 ਵਜੇ ਰੱਦ ਕਰ ਦਿੱਤੀ ਗਈ ਸੀ। ਇਸ ਫਲਾਈਟ ‘ਚ ਯਾਤਰੀ ਲਗਭਗ 6 ਘੰਟੇ ਤੱਕ ਟੇਕਆਫ ਦਾ ਇੰਤਜ਼ਾਰ ਕਰਦੇ ਰਹੇ। ਜਿਸ ਤੋਂ ਬਾਅਦ  ਰੱਦ ਹੋਣ ਦੀ ਸੂਚਨਾ ਮਿਲਦੇ ਹੀ ਯਾਤਰੀ ਗੁੱਸੇ ‘ਚ ਆ ਗਏ। ਏਅਰਲਾਈਨਜ਼ ਨੇ ਮੁਆਫੀ ਮੰਗ ਕੇ ਕੰਮ ਸਾਰ ਤਾ ਸੀ।

ਏਅਰ ਇੰਡੀਆ ਐਕਸਪ੍ਰੈਸ ਦੀ ਫਲਾਈਟ ਨੰਬਰ IX-191 ਨੇ ਸ਼ਨੀਵਾਰ ਸ਼ਾਮ ਕਰੀਬ 7 ਵਜੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣ ਭਰਨੀ ਸੀ। ਯਾਤਰੀ ਸਮੇਂ ‘ਤੇ ਹਵਾਈ ਅੱਡੇ ‘ਤੇ ਪਹੁੰਚੇ ਅਤੇ ਚੈੱਕ-ਇਨ ਵੀ ਕੀਤਾ। ਯਾਤਰੀਆਂ ਨੂੰ ਕਰੀਬ ਇੱਕ ਘੰਟਾ ਪਹਿਲਾਂ, ਸ਼ਾਮ 6 ਵਜੇ ਦੇ ਕਰੀਬ ਉਡਾਣ ਵਿੱਚ ਸਵਾਰ ਕੀਤਾ ਗਿਆ ਸੀ, ਤਾਂ ਜੋ ਜਹਾਜ਼ ਸਮੇਂ ਸਿਰ ਉਡਾਣ ਭਰ ਸਕੇ। ਪਰ ਜਹਾਜ਼ ਨੇ ਟੇਕ ਆਫ ਨਹੀਂ ਕੀਤਾ।

ਤਿੰਨ ਘੰਟੇ ਬਾਅਦ ਸਵਾਰੀਆਂ ਦਾ ਸਬਰ ਟੁੱਟਣ ਲੱਗਾ। 9 ਵਜੇ ਯਾਤਰੀਆਂ ਨੇ ਫਲਾਈਟ ਦੇ ਅੰਦਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪਰ ਏਅਰਲਾਈਨਜ਼ ਨੇ ਕਿਹਾ ਕਿ ਫਲਾਈਟ ਜਲਦੀ ਹੀ ਉਡਾਣ ਭਰਨ ਜਾ ਰਹੀ ਹੈ। ਇੰਨਾ ਹੀ ਨਹੀਂ ਫਲਾਈਟ ਕਰੂ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਨੂੰ ਵੀ ਬਦਲ ਦਿੱਤਾ ਗਿਆ। ਪਰ ਯਾਤਰੀਆਂ ਨੂੰ ਸਹੀ ਜਾਣਕਾਰੀ ਨਹੀਂ ਦਿੱਤੀ ਗਈ।

ਯਾਤਰੀ ਤਨਵੀਰ ਸਿੰਘ ਨੇ ਦੱਸਿਆ ਕਿ ਫਲਾਈਟ ਵਿੱਚ ਲਗਭਗ 184 ਯਾਤਰੀ ਸਵਾਰ ਸਨ। ਫਲਾਈਟ ਪੂਰੀ ਤਰ੍ਹਾਂ ਭਰੀ ਹੋਈ ਸੀ। ਰਾਤ 11 ਵਜੇ ਸਾਰੇ ਯਾਤਰੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਫਲਾਈਟ ਦੇ ਯਾਤਰੀਆਂ ਨੇ ਸਟਾਫ ‘ਤੇ ਸਹੀ ਜਾਣਕਾਰੀ ਦੇਣ ਦਾ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ।ਕਰੀਬ 6 ਘੰਟੇ ਜਹਾਜ਼ ‘ਚ ਬੈਠਣ ਤੋਂ ਬਾਅਦ ਸਾਨੂੰ ਸੂਚਨਾ ਮਿਲੀ ਕਿ ਅੱਜ ਫਲਾਈਟ ਰੱਦ ਕਰ ਦਿੱਤੀ ਗਈ ਹੈ।

ਫਿਲਹਾਲ ਇਸ ਗੱਲ ਦਾ ਅਜੇ ਪੱਕਾ ਨਹੀਂ ਪਤਾ ਕਿ ਫਲਾਈਟ ਰੱਦ ਕਿਉਂ ਕੀਤੀ ਗਈ ਹੈ।  ਇਸ ਦੇ ਨਾਲ ਹੀ ਯਾਤਰੀਆਂ ਨੇ ਏਅਰਲਾਈਨਜ਼ ‘ਤੇ ਗੁੱਸਾ ਕੱਢਿਆ ਕਿ ਜੇਕਰ ਫਲਾਈਟ ਹੀ ਰੱਦ ਕਰਨੀ ਸੀ ਤਾਂ ਉਨ੍ਹਾਂ ਨੂੰ ਇੰਨੀ ਦੇਰ ਤੱਕ ਜਹਾਜ਼ ‘ਚ ਕਿਉਂ ਬਿਠਾ ਕੇ ਰੱਖਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment