Breaking News

ਕੋਰੋਨਾ ਵਾਇਰਸ ਦੇ ਡਰ ਤੋਂ ਮਰੀਜ਼ ਨੇ ਹਸਪਤਾਲ ਦੇ ਆਈਸੋਲੇਸ਼ਨ ਚ ਕੀਤੀ ਖ਼ੁਦਕੁਸ਼ੀ ! ਰਿਪੋਰਟ ਆਈ ਨੈਗੇਟਿਵ

ਅਰਿਆਲੂਰ (ਤਾਮਿਲਨਾਡੂ) : ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ। ਹਰ ਰੋਜ਼ ਕੋਰੋਨਾ ਵਾਇਰਸ ਨਾਲ ਸੰਕਰਮਿਤ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਹੁਣ ਤੱਕ ਦੇਸ਼ ਵਿਚ ਇਸ ਦੇ 7000 ਤੋਂ ਵੱਧ ਲੋਕ ਸ਼ਿਕਾਰ ਹੋ ਚੁੱਕੇ ਹਨ। ਇਸ ਦੌਰਾਨ ਤਾਮਿਲਨਾਡੂ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਅਰਿਆਲੂਰ ਵਿਚ ਇਕ ਕੋਰੋਨਾ ਸ਼ੱਕੀ ਵਿਅਕਤੀ ਨੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਿਕ ਕੋਰੋਨਾ ਵਾਇਰਸ ਦੇ ਇੱਕ ਸ਼ੱਕੀ ਮਰੀਜ਼ ਨੂੰ ਅਰਿਆਲੂਰ ਦੇ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਥੇ ਆਦਮੀ ਨੇ ਖੁਦਕੁਸ਼ੀ ਕਰ ਲਈ।

ਰਿਪੋਰਟਾਂ ਮੁਤਾਬਿਕ ਕੇਰਲ ਤੋਂ ਵਾਪਸ ਆਉਣ ਤੋਂ ਬਾਅਦ, ਉਸ ਨੂੰ ਬੁਖਾਰ ਅਤੇ ਖਾਂਸੀ ਦੇ ਲੱਛਣ ਦਿਖਾਈ ਦੇਣ ਲੱਗੇ, ਜਿਸ ਤੋਂ ਬਾਅਦ ਮਰੀਜ਼ ਨੂੰ 6 ਅਪ੍ਰੈਲ ਨੂੰ ਅਰਿਆਲੂਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਵਿਅਕਤੀ ਦੇ 7 ਅਪ੍ਰੈਲ ਨੂੰ ਟੈਸਟ ਲਈ ਨਮੂਨੇ ਲਏ ਗਏ ਸਨ ਅਤੇ ਟੈਸਟ ਦੇ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸੇ ਦੌਰਾਨ ਹੀ ਵਿਅਕਤੀ ਤਣਾਅ ਵਿਚ ਆ ਗਿਆ ਅਤੇ ਉਸਨੇ ਹਸਪਤਾਲ ਦੇ ਵਾਰਡ ਵਿਚ ਹੀ ਆਤਮ ਹੱਤਿਆ ਕਰ ਲਈ। ਰਿਪੋਰਟਾਂ ਮੁਤਾਬਿਕ ਜ਼ਿਲ੍ਹਾ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਦੀ ਕੋਰੋਨਾ ਵਾਇਰਸ ਦੀ ਜਾਂਚ ਰਿਪੋਰਟ ਨਾਂਹ ਪੱਖੀ ਆਈ ਹੈ। ਹਾਲਾਂਕਿ, ਪੁਲਿਸ ਅਧਿਕਾਰੀ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਕੀ ਖੁਦਕੁਸ਼ੀ ਦੇ ਪਿੱਛੇ ਕੋਈ ਹੋਰ ਕਾਰਨ ਤਾ ਨਹੀਂ ਸੀ।

Check Also

Operation Amritpal: ਨਜ਼ਰਬੰਦ ਕੀਤੇ ਭਾਈ ਦਵਿੰਦਰ ਸਿੰਘ ਖ਼ਾਲਸਾ ਨੂੰ ਪੁਲਿਸ ਨੇ ਕੀਤਾ ਰਿਹਾਅ

ਨਿਊਜ਼ ਡੈਸਕ: ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੰਜਾਬ ਅਤੇ ਹੋਰ ਰਾਜਾਂ ਤੋਂ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ …

Leave a Reply

Your email address will not be published. Required fields are marked *