ਪਟਨਾ : ਮਾਲ ‘ਚ ਲਗਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮੋਮ ਦਾ ਬੁੱਤ, ਵਿਰੋਧ ਤੋਂ ਬਾਅਦ ਹਟਾਇਆ

Rajneet Kaur
2 Min Read

ਚੰਡੀਗੜ੍ਹ: ਬਿਹਾਰ ਦੀ ਰਾਜਧਾਨੀ ਪਟਨਾ ਦੇ ਲੋਦੀਪੁਰ ਸਥਿਤ ਇਕ ਮਾਲ ਦੇ ਵੈਕਸ ਮਿਊਜ਼ੀਅਮ ‘ਚ ਸਿੱਖ ਪੰਥ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਮੋਮ ਦਾ ਬੁੱਤ ਲਗਾਉਣ ਦੇ ਤਿੱਖੇ ਵਿਰੋਧ ਤੋਂ ਬਾਅਦ ਇਹ ਬੁੱਤ ਹਟਾ ਦਿੱਤਾ ਗਿਆ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਇੱਕ ਵਫ਼ਦ ਭੇਜਿਆ ਹੈ। ਕਮੇਟੀ ਦੇ ਵਾਈਸ ਚੇਅਰਮੈਨ ਨੇ ਮਾਲ ਵਿੱਚ ਸੱਚਾਈ ਦੀ ਜਾਂਚ ਕੀਤੀ ਅਤੇ ਪੂਰੇ ਘਟਨਾਕ੍ਰਮ ਬਾਰੇ ਮਾਲ ਦੇ ਮੈਨੇਜਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਸਮਝਾਇਆ ਕਿ ਇਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੋ ਰਿਹਾ ਹੈ ਅਤੇ ਕਿਸੇ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਪਟਨਾ ਸਾਹਿਬ ਸਿੱਖ ਭਾਈਚਾਰੇ ਲਈ ਬਹੁਤ ਅਹਿਮ ਅਸਥਾਨ ਹੈ। ਨਿਤਿਸ਼ ਕੁਮਾਰ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਵੱਡੇ ਪਧਰ ’ਤੇ ਮਨਾਇਆ ਗਿਆ ਅਤੇ ਸਥਾਨਕ ਸਿੱਖਾਂ ਨੇ ਵੀ ਸਹਿਯੋਗ ਦਿਤਾ। ਹੋ ਸਕਦਾ ਹੈ ਕਿ ਜਿਸ ਨੇ ਵੀ ਬੁੱਤ ਲਗਾਇਆ ਹੋਵੇ ਉਸ ਨੂੰ ਇਸ ਬਾਰੇ ਜਾਣਕਾਰੀ ਨਾ ਹੋਵੇ, ਜੇਕਰ ਬੁੱਤ ਹਟਾ ਦਿਤਾ ਗਿਆ ਹੈ ਤਾਂ ਇਹ ਚੰਗੀ ਗੱਲ ਹੈ। ਉਨ੍ਹਾਂ ਕਮੇਟੀ ਨੂੰ ਅਪੀਲ ਕੀਤੀ ਕਿ ਜੇਕਰ ਇਹ ਅਣਜਾਣੇ ਵਿਚ ਭੁੱਲ ਹੋਈ ਹੈ ਤਾਂ ਗਲਤੀ ਕਰਨ ਵਾਲੇ ਨੂੰ ਜਾਣਕਾਰੀ ਦਿਤੀ ਜਾਵੇ ਪਰ ਜੇਕਰ ਇਹ ਕੋਈ ਸ਼ਰਾਰਤ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment