ਪੀ.ਏ.ਯੂ. ਵਿੱਚ ਗੁੜ ਬਨਾਉਣ ਸੰਬੰਧੀ ਲੱਗੇਗਾ ਇੱਕ ਰੋਜ਼ਾ ਸਿਖਲਾਈ ਕੋਰਸ

TeamGlobalPunjab
1 Min Read

ਲੁਧਿਆਣਾ: ਪੀ.ਏ.ਯੂ. ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਵੱਲੋਂ ਗੁੜ ਬਨਾਉਣ ਦੀ ਵਪਾਰਕ ਪੱਧਰ ‘ਤੇ ਸਿਖਲਾਈ ਦੇਣ ਲਈ ਇੱਕ ਰੋਜ਼ਾ ਕੋਰਸ 11 ਫਰਵਰੀ ਨੂੰ ਖੇਤੀ ਇੰਜਨੀਅਰਿੰਗ ਅਤੇ ਤਕਨਾਲੋਜੀ ਕਾਲਜ ਦੇ ਜੈਕਬ ਹਾਲ ਵਿਖੇ ਲਗਾਇਆ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਮੁਖੀ ਡਾ. ਮਹੇਸ਼ ਕੁਮਾਰ ਨੇ ਦੱਸਿਆ ਕਿ ਸਾਰੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਜੁਆਇੰਟ ਨਿਰਦੇਸ਼ਕ ਖੇਤੀਬਾੜੀ ਅਤੇ ਆਤਮਾ ਨੂੰ ਇਸ ਖੇਤਰ ਵਿੱਚ ਦਿਲਚਸਪੀ ਰੱਖਣ ਵਾਲੇ ਮਾਹਿਰਾਂ ਦੀ ਸ਼ਮੂਲੀਅਤ ਲਈ ਕਿਹਾ ਗਿਆ ਹੈ। ਉਹਨਾਂ ਕਿਹਾ ਕਿ ਇਸ ਵੇਲੇ ਰਾਜ ਵਿੱਚ 700 ਦੇ ਕਰੀਬ ਗੁੜ ਉਤਪਾਦਕ ਹਨ ਅਤੇ ਸਾਰਿਆਂ ਦੇ ਇਸ ਕੋਰਸ ਵਿੱਚ ਸ਼ਾਮਿਲ ਹੋਣ ਦੀ ਉਮੀਦ ਹੈ। ਉਹਨਾਂ ਇਹ ਵੀ ਕਿਹਾ ਕਿ ਹੁਣ ਤੱਕ ਵਿਭਾਗ ਵੱਲੋਂ ਇਸੇ ਪ੍ਰੋਜੈਕਟ ਤਹਿਤ ਲਾਏ 6 ਸਿਖਲਾਈ ਕੋਰਸਾਂ ਵਿੱਚ 550 ਤੋਂ ਵਧੇਰੇ ਕਿਸਾਨਾਂ ਨੇ ਸਿਖਲਾਈ ਹਾਸਲ ਕੀਤੀ ਹੈ।

ਇਸ ਕੋਰਸ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਨੂੰ ਸਿਖਲਾਈ ਦੇ ਪ੍ਰਮਾਣ ਪੱਤਰ ਵੀ ਦਿੱਤੇ ਜਾਣਗੇ। ਡਾ. ਮਹੇਸ਼ ਕੁਮਾਰ ਨੇ ਕਿਸਾਨਾਂ ਨੂੰ ਭਰਪੂਰ ਗਿਣਤੀ ਵਿੱਚ ਇਸ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਕਿਹਾ।

Share this Article
Leave a comment