ਡਾ. ਮਹਿੰਦਰ ਸਿੰਘ ਰੰਧਾਵਾ ਲਾਇਬ੍ਰੇਰੀ ਨੂੰ ਲਗਾਤਾਰ ਤੀਜੀ ਵਾਰ ਮਿਲਿਆ ਆਈਸੀਏਆਰ ਸਨਮਾਨ

TeamGlobalPunjab
1 Min Read

ਚੰਡੀਗੜ੍ਹ, (ਅਵਤਾਰ ਸਿੰਘ): ਪੀ.ਏ.ਯੂ. ਦੀ ਡਾ. ਮਹਿੰਦਰ ਸਿੰਘ ਰੰਧਾਵਾ ਲਾਇਬ੍ਰੇਰੀ ਨੇ ਉਤਰੀ ਜ਼ੋਨ ਵਿੱਚੋਂ ਜੇ-ਗੇਟ035R1 ਪ੍ਰੋਗਰਾਮ ਦੀ ਵਰਤੋਂ ਲਈ ਆਈ ਸੀ ਏ ਆਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਲਾਇਬ੍ਰੇਰੀਅਨ ਡਾ. ਪਰਮਪਾਲ ਸਹੋਤਾ ਨੇ ਦੱਸਿਆ ਕਿ ਇਹ ਐਵਾਰਡ ਲਗਾਤਾਰ ਤੀਜੀ ਵਾਰ ਲਾਇਬ੍ਰੇਰੀ ਨੂੰ ਮਿਲਿਆ ਹੈ।

ਆਈ ਸੀ ਏ ਆਰ ਨਾਲ ਸੰਬੰਧਿਤ ਖੇਤੀ ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਲਈ ਕਰਵਾਏ ਗਏ ਓਰੀਅਨਟੇਸ਼ਨ ਪ੍ਰੋਗਰਾਮ ਦੌਰਾਨ ਇਸ ਐਵਾਰਡ ਦੀ ਘੋਸ਼ਣਾ ਕੀਤੀ ਗਈ। ਉਹਨਾਂ ਇਹ ਵੀ ਦੱਸਿਆ ਕਿ ਇਸ ਪ੍ਰੋਗਰਾਮ ਦੀ ਵਰਤੋਂ ਕਰਕੇ ਲਾਇਬ੍ਰੇਰੀ ਦੀ ਵਰਤੋਂ ਕਰਨ ਵਾਲੇ ਖੋਜਾਰਥੀ ਪੂਰੇ ਲੇਖਾਂ ਨੂੰ ਡਾਊਨਲੋਡ ਕਰਕੇ ਆਪਣੀ ਖੋਜ ਵਿੱਚ ਲਾਹਾ ਲੈ ਸਕਦੇ ਹਨ। ਇਸ ਪ੍ਰੋਗਰਾਮ ਦੀ ਪੂਰੀ ਸਮਰਥਾ ਨਾਲ ਵਰਤੋਂ ਲਈ ਆਈ ਸੀ ਏ ਆਰ ਦੀ ਟੀਮ ਨੇ ਪੀ.ਏ.ਯੂ. ਦੀ ਲਾਇਬ੍ਰੇਰੀ ਦੀ ਪ੍ਰਸ਼ੰਸਾ ਵੀ ਕੀਤੀ।

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਇਸ ਪ੍ਰਾਪਤੀ ਲਈ ਲਾਇਬ੍ਰੇਰੀ ਦੇ ਸਮੁੱਚੇ ਅਮਲੇ ਨੂੰ ਵਧਾਈ ਦਿੱਤੀ।

Share This Article
Leave a Comment