ਪਵਨ ਕੁਮਾਰ ਟੀਨੂੰ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Global Team
2 Min Read

ਚੰਡੀਗੜ੍ਹ: ਦੋ ਵਾਰ ਦੇ ਵਿਧਾਇਕ, ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ਿਰਕਤ ਕੀਤੀ।

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰ ਨੇ ਪਵਨ ਕੁਮਾਰ ਟੀਨੂੰ ਨੂੰ ਉਨ੍ਹਾਂ ਦੀ ਨਿਯੁਕਤੀ ‘ਤੇ ਦਿਲੋਂ ਵਧਾਈ ਦਿੱਤੀ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਜਨਤਾ ਦੀ ਸੇਵਾ ਦਾ ਉਨ੍ਹਾਂ ਦਾ ਵਿਆਪਕ ਤਜਰਬਾ ਚੇਅਰਮੈਨ ਵਜੋਂ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਵਿੱਚ ਸਹਾਇਕ ਹੋਵੇਗਾ। ਕੈਬਨਿਟ ਮੰਤਰੀਆਂ ਨੇ ਪੰਜਾਬ ਦੀ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ – ਇਸਦੇ ਕਿਸਾਨਾਂ ਅਤੇ ਮਜ਼ਦੂਰਾਂ – ਦੀ ਸਹਾਇਤਾ ਵਿੱਚ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੱਤਾ, ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਚੇਅਰਮੈਨ ਟੀਨੂੰ ਉਨ੍ਹਾਂ ਦੀ ਭਲਾਈ ਨੂੰ ਤਰਜੀਹ ਦੇਣਗੇ।

ਅਹੁਦਾ ਸੰਭਾਲਣ ਮੌਕੇ ਪਵਨ ਕੁਮਾਰ ਟੀਨੂੰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣੇ ਫਰਜ਼ਾਂ ਨੂੰ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਤੋਂ ਰੱਖੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਉਹ ਯਤਨਸ਼ੀਲ ਰਹਣਗੇ। ਉਨ੍ਹਾਂ ਨੇ ਇਸ ਮੌਕੇ ‘ਤੇ ਪਹੁੰਚਣ ਲਈ ਕੈਬਨਿਟ ਮੰਤਰੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਪੰਜਾਬ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ,ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ, ਜਲੰਧਰ ਦੇ ਸੀਨੀਅਰ ਡਿਪਟੀ ਮੇਅਰ ਬਲਵੀਰ ਸਿੰਘ ਢਿੱਲੋਂ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਰਾਜਵਿੰਦਰ ਕੌਰ ਠਿਆੜਾ ਅਤੇ ਗੁਰਚਰਨ ਸਿੰਘ ਚੰਨੀ ਸ਼ਾਮਿਲ ਸਨ।

Share This Article
Leave a Comment