ਨਵੀਂ ਦਿੱਲੀ: ਕਰਨਾਟਕ ‘ਚ ਭਾਜਪਾ ਦੀ ਹਾਰ ਦੀ ਹਾਰ ਤੋਂ ਬਾਅਦ ਵਿਰੋਧੀਆਂ ਪਾਰਟੀਆਂ ਦੇ ਹੌਂਸਲੇ ਬੁਲੰਦ ਹੋ ਗਏ ਹਨ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੀ ਮਹਾਰਾਸ਼ਟਰ ਇਕਾਈ ਦੇ ਮੁਖੀ ਜਯੰਤ ਪਾਟਿਲ ਨੇ ਕਿਹਾ ਕਿ ਕਰਨਾਟਕ ਵਿੱਚ ਭਾਜਪਾ ਦੀ ਸ਼ਰਮਨਾਕ ਹਾਰ ਮਹਾਰਾਸ਼ਟਰ ਵਿੱਚ ਮਹਾ ਵਿਕਾਸ ਅਗਾੜੀ (ਐਮਵੀਏ) ਲਈ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਛੋਟੀਆਂ ਪਾਰਟੀਆਂ ਨਾਲ ਮਿਲ ਕੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕੇਂਦਰ ਵਿੱਚ ਭਾਜਪਾ ਨੂੰ ਚੁਣੌਤੀ ਦੇਣਗੇ।
ਦਸ ਦਈਏ ਕਿ ਐਨਸੀਪੀ ਮੁਖੀ ਸ਼ਰਦ ਪਵਾਰ ਦੀ ਰਿਹਾਇਸ਼ ‘ਸਿਲਵਰ ਓਕ’ ‘ਤੇ ਮਹਾਵਿਕਾਸ ਅਗਾੜੀ ਦੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਪਾਟਿਲ ਨੇ ਕਿਹਾ ਕਿ ਸਾਡਾ ਗਠਜੋੜ (ਐਮਵੀਏ) ਸੀਟਾਂ ਦੀ ਵੰਡ ਬਾਰੇ ਇੱਕ ਫਾਰਮੂਲਾ ਤਿਆਰ ਕਰਨ ਜਾ ਰਿਹਾ ਹੈ ਜੋ ਲੋਕ ਸਭਾ ਚੋਣਾਂ ਅਤੇ ਅਗਲੇ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਿਆਰ ਕੀਤਾ ਜਾਵੇਗਾ। ਮਹਾਵਿਕਾਸ ਅਘਾੜੀ ਗਠਜੋੜ ਵਿੱਚ ਸ਼ਿਵ ਸੈਨਾ , ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਸ਼ਾਮਿਲ ਹਨ। ਕਰਨਾਟਕ ਵਿੱਚ ਕਾਂਗਰਸ ਦੀ ਜਿੱਤ ਤੋਂ ਬਾਅਦ ਸ਼ਰਦ ਪਵਾਰ ਦੇ ਘਰ ਹੋਈ ਮੀਟਿੰਗ ਵਿੱਚ ਊਧਵ ਠਾਕਰੇ ਅਤੇ ਸੂਬਾ ਕਾਂਗਰਸ ਪ੍ਰਧਾਨ ਨਾਨਾ ਪਟੋਲੇ ਸਮੇਤ ਗਠਜੋੜ ਦੇ ਕਈ ਦਿੱਗਜ ਨੇਤਾ ਸ਼ਾਮਿਲ ਹੋਏ। ਪਾਟਿਲ ਨੇ ਕਿਹਾ, “ਮੈਨੂੰ ਯਕੀਨ ਹੈ ਕਿ ਮਹਾਵਿਕਾਸ ਅਘਾੜੀ, ਕਰਨਾਟਕ ਦੀ ਤਰ੍ਹਾਂ ਮਹਾਰਾਸ਼ਟਰ ਵਿੱਚ ਵੀ ਲੋਕਾਂ ਦਾ ਵਿਸ਼ਵਾਸ ਜਿੱਤੇਗੀ ਅਤੇ ਬਹੁਤ ਜ਼ਿਆਦਾ ਤਾਕਤ ਨਾਲ ਕੰਮ ਕਰੇਗੀ।ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਗਠਜੋੜ ਦੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਨੂੰ ਹਰਾਉਣ ਲਈ ਹੋਰ ਛੋਟੀਆਂ ਪਾਰਟੀਆਂ ਨਾਲ ਗੱਲਬਾਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ 2024 ਵਿੱਚ ਭਾਜਪਾ ਸਰਕਾਰ ਨੂੰ ਸਖ਼ਤ ਟੱਕਰ ਦੇਣਗੇ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.