ਝੋਨੇ ਦੀ ਖ਼ਰੀਦ ਲਈ ਪੰਜਾਬ ਸਰਕਾਰ ਨੇ ਦਿੱਤੇ 5246.27 ਕਰੋੜ ਰੁਪਏ

TeamGlobalPunjab
1 Min Read

ਚੰਡੀਗੜ : ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਨੇ ਅੱਜ ਇਥੇ ਦੱਸਿਆ ਕਿ ਹੁਣ ਤੱਕ ਹੋਈ ਝੋਨੇ ਦੀ ਖਰੀਦ ਦੇ ਬਣਦੇ 5246.27 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਆਸ਼ੂ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ 16 ਅਕਤੂਬਰ 2020 ਤੱਕ ਕੁਲ 47 ਲੱਖ 53 ਹਜ਼ਾਰ 651 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਿਸ ਵਿਚੋਂ 35,42,122 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਗਈ ਹੈ।

ਉਨਾਂ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 4753651 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਨੇ 4734791 ਮੀਟ੍ਰਿਕ ਟਨ ਝੋਨਾ ਅਤੇ ਮਿਲਰਜ਼ ਵਲੋਂ 18860 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਆਸ਼ੂ ਨੇ ਦੱਸਿਆ ਕਿ 16 ਅਕਤੂਬਰ 2020 ਤੱਕ ਮਾਰਕਫੈੱਡ ਨੇ 12,80,861 ਮੀਟ੍ਰਿਕ ਟਨ, ਪਨਸਪ ਵੱਲੋਂ 9,93,825 ਮੀਟ੍ਰਿਕ ਟਨ,ਪੀ.ਐਸ.ਡਬਲਿਊ.ਸੀ. ਵਲੋਂ 5,16,700 ਮੀਟ੍ਰਿਕ ਟਨ, ਪਨਗਰੇਨ ਵੱਲੋਂ 18,67,950 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵਲੋਂ 75395 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਇਸ ਤੋਂ ਇਲਾਵਾ ਮਿਲਰਜ਼ ਵਲੋਂ 18860 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਖ਼ਰੀਦ ਦਾ ਹੁਣ ਤੱਕ 3 ਲੱਖ 56 ਹਜ਼ਾਰ 516 ਕਿਸਾਨਾਂ ਨੂੰ ਲਾਭ ਮਿਲ ਚੁੱਕਾ ਹੈ।

Share this Article
Leave a comment