ਬਰੈਂਪਟਨ :ਆਫ-ਡਿਊਟੀ ਦੌਰਾਨ ਕਾਂਸਟੇਬਲ ਪਵਨ ਸੰਧੂ ‘ਤੇ ਧਮਕੀਆਂ ਦੇਣ ਦਾ ਮਾਮਲਾ ਦਰਜ

TeamGlobalPunjab
1 Min Read

ਬਰੈਂਪਟਨ : ਬਰੈਂਪਟਨ ਵਿੱਚ ਵਾਪਰੀ ਇੱਕ ਘਟਨਾ ਦੇ ਸਬੰਧ ਵਿੱਚ ਪੀਲ ਪੁਲਿਸ ਦੇ ਇਕ ਅਧਿਕਾਰੀ ਨੂੰ ਹਮਲੇ ਸਬੰਧੀ ਚਾਰਜਿਜ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੀਲ ਪੁਲਿਸ ਵੱਲੋਂ ਇਸ ਸਬੰਧ ਵਿੱਚ ਕੋਈ ਖਾਸ ਵੇਰਵਾ ਮੁਹੱਈਆ ਨਹੀਂ ਕਰਵਾਇਆ ਗਿਆ ਕਿ ਇਹ ਘਟਨਾ ਕਦੋਂ ਵਾਪਰੀ, ਪਰ ਇਹ ਪਤਾ ਲੱਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਬੰਧਤ ਪੁਲਿਸ ਅਧਿਕਾਰੀ ਛੁੱਟੀ ਉੱਤੇ ਸੀ। ਨਿਊਜ਼ ਰਲੀਜ਼ ਵਿੱਚ ਪੁਲਿਸ ਨੇ ਆਖਿਆ ਕਿ ਉਨ੍ਹਾਂ ਦੇ ਇੰਟਰਨਲ ਅਫੇਅਰਜ਼ ਬਿਊਰੋ ਵੱਲੋਂ 26 ਅਕਤੂਬਰ ਨੂੰ ਕਾਂਸਟੇਬਲ ਪਵਨ ਸੰਧੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਸ ਉੱਤੇ ਹਮਲਾ ਕਰਨ, ਸ਼ਰੀਰਕ ਨੁਕਸਾਨ ਪਹੁੰਚਾਉਣ ਤੇ ਧਮਕੀਆਂ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਪਿਛਲੇ ਪੰਜ ਸਾਲਾਂ ਤੋਂ ਪੁਲਿਸ ਮਹਿਕਮੇ ਵਿੱਚ ਕੰਮ ਕਰ ਰਹੇ ਸੰਧੂ ਨੂੰ ਪੁਲਿਸ ਸਰਵਿਸਿਜ਼ ਐਕਟ ਤਹਿਤ ਸਸਪੈਂਡ ਕਰ ਦਿੱਤਾ ਗਿਆ ਹੈ। ਉਸ ਨੂੰ ਅਗਲੇ ਸਾਲ 10 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Share this Article
Leave a comment