ਗੁਜਰਾਤ ਦੇ ਲੋਕ ‘ਡਬਲ ਇੰਜਣ’ ਸਰਕਾਰ ਨਹੀਂ, ਸਗੋਂ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ: CM ਮਾਨ

Rajneet Kaur
2 Min Read

ਚੰਡੀਗੜ੍ਹ : ਗੁਜਰਾਤ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਜਰਾਤ ‘ਡਬਲ-ਇੰਜਣ’ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦਾ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਦੇ ਇੰਜਣ 40-50 ਸਾਲ ਪੁਰਾਣੇ ਅਤੇ ਪੂਰੀ ਤਰ੍ਹਾਂ ਨਾਕਾਮ ਹਨ।

ਗੁਜਰਾਤ ਦੇ ਬਾਰਡੋਲੀ ਖੇਤਰ ਵਿਚ ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ‘ਚ ਤਬਦੀਲੀ ਦੀ ਲਹਿਰ ਚੱਲ ਰਹੀ ਹੈ। ਗੁਜਰਾਤ ਦੇ ਲੋਕ ਸੂਬੇ ਦੇ ਵਿਕਾਸ ਤੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਆਪ’ ਨੂੰ ਮੌਕਾ ਦੇਣਗੇ। ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਸਰਕਾਰ ਬਣ ਗਈ ਤਾਂ ‘ਆਪ’ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ। ਜਨਤਾ ਦੇ ਪੈਸੇ ਲੁੱਟ ਕੇ ਆਪਣੀ ਜੇਬ ਭਰਨ ਵਾਲੇ ਸਾਰੇ ਭ੍ਰਿਸ਼ਟ ਆਗੂਆਂ ’ਤੇ ਕਾਰਵਾਈ ਕੀਤੀ ਜਾਵੇਗੀ।ਲੋਕਾਂ ਨੂੰ ‘ਆਪ’ ਨੂੰ ਮੌਕਾ ਦੇਣ ਦੀ ਅਪੀਲ ਕਰਦਿਆਂ ਮਾਨ ਨੇ ਕਿਹਾ ਕਿ ਸੂਬੇ ‘ਚ ਸਰਕਾਰ ਬਣਨ ‘ਤੇ ‘ਆਪ’ ਗੁਜਰਾਤ ‘ਚ ਨਵੇਂ ਰਾਜਨੀਤਿਕ ਦੌਰ ਦੀ ਸ਼ੁਰੂਆਤ ਕਰੇਗੀ ਅਤੇ ਜਨਤਾ ਦੇ ਪੈਸੇ ਨੂੰ ਲੁੱਟਣ ਅਤੇ ਆਪਣਾ ਪੇਟ ਭਰਨ ਵਾਲੇ ਸਾਰੇ ਭ੍ਰਿਸ਼ਟ ਨੇਤਾਵਾਂ ਨੂੰ ਨੱਥ ਪਾਈ ਜਾਵੇਗੀ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰੋਡ ਸ਼ੋਅ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਗੁਜਰਾਤ ਦੇ ਲੋਕ ਵੀ ਦਿੱਲੀ ਅਤੇ ਪੰਜਾਬ ਦਾ ਇਤਿਹਾਸ ਦੁਹਰਾਉਣ ਲਈ ਉਤਾਵਲੇ ਹਨ। ਇਸ ਵਾਰ ਆਮ ਲੋਕ ਪਿਛਲੇ 27 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਭਾਜਪਾ ਦੇ ਸਿਆਸੀ ਕਿਲੇ ਨੂੰ ਢਹਿ-ਢੇਰੀ ਕਰ ਦੇਣਗੇ ਅਤੇ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣਨਗੇ।ਆਮ ਲੋਕ ਤਾਂ ਸਿੱਖਿਆ ਤੇ ਸਿਹਤ ਵਰਗੇ ਬੁਨਿਆਦੀ ਮਸਲਿਆਂ ਤੋਂ ਪੀੜਿਤ ਹਨ ਪਰ ਹੁਣ ਭਾਜਪਾ ਨੂੰ ਸਬਕ ਸਿਖਾਉਣ ਲਈ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਝਾੜੂ ਨਾਲ ਗੁਜਰਾਤ ਸਮੇਤ ਹਰ ਸੂਬੇ ਵਿੱਚੋਂ ਸਿਆਸੀ ਗੰਦਗੀ ਨੂੰ ਸਾਫ਼ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੜਾਈ ਕੋਈ ਕਾਂਗਰਸ ਜਾਂ ਭਾਜਪਾ ਨਾਲ ਨਹੀਂ ਹੈ ਸਗੋਂ ਸਾਡੀ ਲੜਾਈ ਤਾਂ ਬੇਰੁਜ਼ਗਾਰੀ, ਨਾ-ਇਨਸਾਫ਼ੀ ਤੇ ਭ੍ਰਿਸ਼ਟਾਚਾਰ ਦੇ ਵਿਰੁੱਧ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment