ਭਗਵੰਤ ਮਾਨ ਦੀ ਪੰਜਾਬ ਪ੍ਰਤੀ ਲਾਪਰਵਾਹੀ ਦਾ ਨਤੀਜਾ ਭੁਗਤ ਰਹੇ ਹਨ ਪੰਜਾਬ ਦੇ ਲੋਕ: ਜੀਵਨ ਗੁਪਤਾ

Global Team
4 Min Read

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ 218.40 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਜਾਣ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਖੁਦ ਫੋਨ ਕਰਕੇ ਮਦਦ ਦਾ ਹੱਥ ਵਧਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਟੀਚਾ ‘ਪਹਿਲਾਂ ਦੇਸ਼ ਅਤੇ ਨਿਰਸਵਾਰਥ ਲੋਕ ਸੇਵਾ’ ਹੈ।

ਜੀਵਨ ਗੁਪਤਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਤ ਦੇਸ਼ ਦੇ 22 ਰਾਜਾਂ ਲਈ ਜਾਰੀ ਕੀਤੀ ਆਫ਼ਤ ਰਾਸ਼ੀ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ 218.40 ਕਰੋੜ, ਆਂਧਰਾ ਪ੍ਰਦੇਸ਼ ਨੂੰ 493.60 ਕਰੋੜ, ਅਰੁਣਾਚਲ ਪ੍ਰਦੇਸ਼ ਨੂੰ 110.40 ਕਰੋੜ, ਅਰੁਣਾਚਲ ਪ੍ਰਦੇਸ਼ ਨੂੰ 110.40 ਕਰੋੜ, ਅਸਮ ਨੂੰ 40.40 ਕਰੋੜ, ਬਿਹਾਰ ਨੂੰ 624.40 ਕਰੋੜ, ਛੱਤੀਸਗੜ੍ਹ ਨੂੰ 181.60 ਕਰੋੜ, ਗੋਆ ਨੂੰ 4.80 ਕਰੋੜ, ਗੁਜਰਾਤ ਨੂੰ 584.00 ਕਰੋੜ, ਹਰਿਆਣਾ ਨੂੰ 216.80 ਕਰੋੜ, ਹਿਮਾਚਲ ਪ੍ਰਦੇਸ਼ ਨੂੰ 493.60 ਕਰੋੜ, ਕਰਨਾਟਕ 348.80 ਕਰੋੜ, ਕੇਰਲਾ ਨੂੰ 138.80 ਕਰੋੜ, ਮਹਾਰਾਸ਼ਟਰ ਨੂੰ 1420.80 ਕਰੋੜ, ਮਨੀਪੁਰ ਨੂੰ 18.80 ਕਰੋੜ, ਮੇਘਾਲਿਆ ਨੂੰ 27.20 ਕਰੋੜ, ਮਿਜ਼ੋਰਮ ਨੂੰ 20.80 ਕਰੋੜ, ਉੜੀਸਾ ਨੂੰ 707.60 ਕਰੋੜ, ਤਾਮਿਲਨਾਡੂ ਨੂੰ 450.00 ਕਰੋੜ, ਤੇਲੰਗਾਨਾ ਨੂੰ 188.80 ਕਰੋੜ, ਤ੍ਰਿਪੁਰਾ ਨੂੰ 30.40 ਕਰੋੜ, ਉੱਤਰ ਪ੍ਰਦੇਸ਼ ਨੂੰ 812.00 ਕਰੋੜ ਅਤੇ ਉੱਤਰਾਖੰਡ ਨੂੰ 413.20 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਜੀਵਨ ਗੁਪਤਾ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੀ ਵਿਗੜ ਰਹੀ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੀ ਅਣਗਹਿਲੀ ਜ਼ਿੰਮੇਵਾਰ ਹੈ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਹੋ ਰਹੀ ਭਾਰੀ ਬਾਰਿਸ਼ ਨੇ ਇਸ ਕੁਦਰਤੀ ਆਫ਼ਤ ਨੂੰ ਹੋਰ ਵਧਾ ਦਿੱਤਾ ਹੈ। ਭਗਵੰਤ ਮਾਨ ਸਰਕਾਰ ਦੀ ਘੋਰ ਅਣਗਹਿਲੀ ਅਤੇ ਅਯੋਗਤਾ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਜਾਨੀ ਮਾਲੀ ਨੁਕਸਾਨ ਹੋਇਆ ਹੈ।

ਜੀਵਨ ਗੁਪਤਾ ਨੇ ਕਿਹਾ ਕਿ ਮੌਸਮ ਵਿਭਾਗ ਨੇ ਪੰਜਾਬ ਵਿੱਚ ਭਾਰੀ ਬਾਰਿਸ਼ ਲਈ ਪਹਿਲਾਂ ਹੀ ਕਦੇ ਓਰੇਂਜ, ਕਦੇ ਯੈਲੋ ਅਤੇ ਅੰਤ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ ਅੱਖਾਂ ਬੰਦ ਕਰਕੇ ਬੈਠੇ ਰਹੇ। ਅਲਰਟ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਆਫ਼ਤ ਨਾਲ ਨਜਿੱਠਣ ਲਈ ਨਾ ਤਾਂ ਕੋਈ ਅਗਾਊਂ ਪ੍ਰਬੰਧ ਕੀਤੇ ਅਤੇ ਨਾ ਹੀ ਕੋਈ ਮੀਟਿੰਗ ਬੁਲਾਈ। ਜਦੋਂ ਪੰਜਾਬ ਵਿੱਚ ਹੜਾਂ ਦਾ ਪਾਣੀ ਭਰਿਆ ਹੋਇਆ ਸੀ ਤਾਂ ਸਰਕਾਰ ਵਿੱਚ ਮੁੱਖ ਸਕੱਤਰ ਨੇ ਇੱਕ ਉੱਚ ਪੱਧਰੀ ਮੀਟਿੰਗ ਵੀ ਬੁਲਾਈ ਸੀ।

ਜੀਵਨ ਗੁਪਤਾ ਨੇ ਕਿਹਾ ਕਿ 3 ਕਰੋੜ ਪੰਜਾਬੀਆਂ ਦੀ ਜਾਨ-ਮਾਲ ਦੀ ਰਾਖੀ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿੰਮੇਵਾਰੀ ਹੈ, ਜਿਸ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਮੁੱਖ ਮੰਤਰੀ ਬਣਾਇਆ ਸੀ। ਪਰ ਅਫਸੋਸ ਦੀ ਗੱਲ ਹੈ ਕਿ ਭਗਵੰਤ ਮਾਨ ਆਪਣੀ ਜਿੰਮੇਵਾਰੀ ਨੂੰ ਭੁੱਲ ਗਏ। ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕ ਦੁਖੀ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਹੋਰਨਾਂ ਚੋਣਾਂ ਵਾਲੇ ਰਾਜਾਂ ਵਿੱਚ ਆਪਣੀ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਅਤੇ ਉਥੇ ਵੋਟਾਂ ਮੰਗਣ ਨੂੰ ਪਹਿਲ ਦਿੰਦੇ ਰਹੇ।

ਜੀਵਨ ਗੁਪਤਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਦੀਆਂ ਖਰਾਬ ਹੋਈਆਂ ਫਸਲਾਂ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਇਹ ਪ੍ਰਭਾਵਿਤ ਲੋਕ ਆਪਣੀ ਰੋਜ਼ੀ-ਰੋਟੀ ਨੂੰ ਮੁੜ ਲੀਹ ‘ਤੇ ਲਿਆ ਸਕਣ।

Share This Article
Leave a Comment