ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕ ਰੋਜ਼ਾਨਾ ਦੀ ਖੁਰਾਕ ‘ਚ ਕਰੋ ਇ ਚੀਜ਼ ਸ਼ਾਮਿਲ

Rajneet Kaur
2 Min Read

ਨਿਊਜ਼ ਡੈਸਕ: ਭਾਰਤ ਵਿੱਚ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਦੱਖਣੀ ਆਸਟ੍ਰੇਲੀਆ ਦੀ ਇਕ ਯੂਨੀਵਰਸਿਟੀ ਦੀ ਖੋਜ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਦਹੀਂ ਬਲੱਡ ਪ੍ਰੈਸ਼ਰ ਨੂੰ ਨਾਰਮਲ ਰੱਖਣ ਵਿਚ ਕਾਰਗਰ ਹੈ। ਇਸ ਦਾ ਮਤਲਬ ਹੈ ਕਿ ਜੇਕਰ ਤੁਸੀਂ ਹਾਈ ਬੀਪੀ ਦੇ ਮਰੀਜ਼ ਹੋ ਤਾਂ ਆਪਣੀ ਰੋਜ਼ਾਨਾ ਦੀ ਖੁਰਾਕ ‘ਚ ਦਹੀਂ ਨੂੰ ਜ਼ਰੂਰ ਸ਼ਾਮਿਲ ਕਰੋ। ਹਾਈ ਬਲੱਡ ਪ੍ਰੈਸ਼ਰ ਅਤੇ ਹਾਈਪਰਟੈਨਸ਼ਨ ਇਨ੍ਹੀਂ ਦਿਨੀਂ ਪੂਰੀ ਦੁਨੀਆ ਵਿੱਚ ਇੱਕ ਆਮ ਸਮੱਸਿਆ ਬਣ ਗਈ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ, ਸਾਲ 2022 ਤੋਂ ਪਹਿਲਾਂ, ਦੁਨੀਆ ਵਿੱਚ 30 ਤੋਂ 79 ਸਾਲ ਦੀ ਉਮਰ ਦੇ 1.28 ਅਰਬ ਲੋਕ ਇਸ ਸਮੱਸਿਆ ਦੀ ਲਪੇਟ ਵਿੱਚ ਸਨ।

ਡੇਅਰੀ ਉਤਪਾਦ, ਖਾਸ ਕਰਕੇ ਦਹੀਂ, ਬਲੱਡ ਪ੍ਰੈਸ਼ਰ ਨੂੰ ਨਾਰਮਲ ਰੱਖਣ ਵਿੱਚ ਮਦਦ ਕਰਦੇ ਹਨ। ਅਜਿਹਾ ਇਸ ਲਈ ਕਿਉਂਕਿ ਇਸ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਸੂਖਮ ਤੱਤ ਹੁੰਦੇ ਹਨ। ਅਧਿਐਨ ‘ਚ ਇਹ ਗੱਲ ਸਾਹਮਣੇ ਆਈ ਕਿ ਹਾਈ ਬੀਪੀ ਵਾਲੇ ਲੋਕ ਜਿਨ੍ਹਾਂ ਨੇ ਦਹੀਂ ਖਾਧਾ, ਉਨ੍ਹਾਂ ਦੀ ਬੀਪੀ ਰੇਟਿੰਗ ਲਗਭਗ ਸੱਤ ਨੰਬਰ ਤੱਕ ਘੱਟ ਗਈ ਹੈ। ਦਹੀਂ ਖਾਣਾ ਦੰਦਾਂ ਅਤੇ ਹੱਡੀਆਂ ਲਈ ਵੀ ਫਾਇਦੇਮੰਦ ਹੁੰਦਾ ਹੈ। ਹਾਲਾਂਕਿ ਸਾਰੇ ਡੇਅਰੀ ਉਤਪਾਦ ਸਾਡੇ ਲਈ ਚੰਗੇ ਦੱਸੇ ਜਾਂਦੇ ਹਨ ਪਰ ਦਹੀਂ ‘ਚ ਭਰਪੂਰ ਮਾਤਰਾ ‘ਚ ਪਾਇਆ ਜਾਣ ਵਾਲਾ ਕੈਲਸ਼ੀਅਮ ਅਤੇ ਫਾਸਫੋਰਸ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ​​ਕਰਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment