ਸਰਦੂਲ ਸਿਕੰਦਰ ਦੀ ਮੌਤ ਤੋਂ ਬਾਅਦ ਸਰਕਾਰ ਤੇ ਭੜਕੇ ਲੋਕ

TeamGlobalPunjab
1 Min Read

  ਅੰਮ੍ਰਿਤਸਰ : ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ਤੋਂ ਬਾਅਦ ਅੱਜ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ। ਹਰ ਕੋਈ ਪ੍ਰਸਿੱਧ  ਗਾਇਕ ਸਰਦੂਲ ਸਿਕੰਦਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰ ਰਿਹਾ ਹੈ ਉੱਥੇ ਹੀ ਲੋਕਾਂ ਵੱਲੋਂ ਸਰਕਾਰ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ । ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਸਰਦੂਲ ਸਿਕੰਦਰ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ  । ਸਰਕਾਰ ਤੇ ਵਰ੍ਹਦਿਆਂ ਲੋਕਾਂ ਨੇ ਕਿਹਾ ਕਿ ਸਰਦੂਲ ਸਿਕੰਦਰ ਦਾ ਇਲਾਜ ਜੇਕਰ ਕਿਸੇ ਵਧੀਆ ਹਸਪਤਾਲ ਦੇ ਵਿਚ ਕਰਵਾਇਆ ਹੁੰਦਾ ਤਾਂ ਉਨ੍ਹਾਂ ਨੂੰ ਬਚਾਇਆ ਜਾ ਸਕਦਾ ਸੀ  ।

ਲੋਕਾਂ ਨੇ ਸਰਕਾਰ ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜਦੋਂ ਕੋਈ ਮੰਤਰੀ  ਕੋਰੋਨਾ ਦੀ ਲਪੇਟ ਵਿਚ ਆ ਜਾਂਦਾ ਹੈ ਤਾਂ ਉਸ ਦਾ ਵੱਡੇ ਹਸਪਤਾਲਾਂ ਵਿਚ ਇਲਾਜ ਕਰਵਾਇਆ ਜਾਂਦਾ ਹੈ ਜਦੋਂਕਿ ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਕੋਰੋਨਾ ਵਾਇਰਸ ਦੇ ਨਾਲ ਲੜ ਰਹੇ ਸਨ ਇਸ ਦੇ ਬਾਵਜੂਦ ਵੀ ਸਰਕਾਰ ਵੱਲੋਂ  ਉਸ ਦੀ ਕੋਈ ਮਦਦ ਨਹੀਂ ਕੀਤੀ ਗਈ ।

Share this Article
Leave a comment