31 ਕਿਸਾਨ ਜਥੇਬਦੀਆਂ ਵੱਲੋਂ ਫਤਿਹਗੜ੍ਹ ਸਾਹਿਬ ਰੇਲਵੇ ਸਟੇਸ਼ਨ ਤੇ ਲਾਏ ਪੱਕੇ ਮੋਰਚੇ

TeamGlobalPunjab
1 Min Read

ਫਤਿਹਗੜ੍ਹ ਸਾਹਿਬ: ਖੇਤੀ ਬਿੱਲਾਂ ਨੂੰ ਲੈ ਕੇ ਅੱਜ ਫਤਿਹਗੜ੍ਹ ਸਾਹਿਬ ਰੇਲਵੇ ਸਟੇਸ਼ਨ ਤੇ 31 ਦੇ ਕਰੀਬ ਕਿਸਾਨ ਜਥੇਬੰਦੀਆਂ ਵੱਲੋਂ ਸਰਹਿੰਦ ਨੰਗਲ ਰੇਲਵੇ ਟਰੈਕ ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਖੇਤੀ ਬਿੱਲ ਜੋ ਕੇਂਦਰ ਸਰਕਾਰ ਨੇ ਪਾਸ ਕੀਤੇ ਹਨ ਉਹ ਸਿਰਫ ਕਿਸਾਨਾਂ ਲਈ ਨਹੀਂ ਬਲਕਿ ਮਜ਼ਦੂਰਾਂ ਲਈ ਅਤੇ ਹਰ ਵਰਗ ਲਈ ਭਾਰੂ ਪੈਣਗੇ ਇਸ ਲਈ ਜਦੋਂ ਤੱਕ ਇਹ ਖੇਤੀ ਬਿੱਲ ਰੱਦ ਨਾ ਕੀਤੇ ਗਏ ਉਦੋਂ ਤੱਕ ਕਿਸਾਨਾ ਦਾ ਸੰਘਰਸ਼ ਚੱਲਦਾ ਰਹੇਗਾ।

ਕਿਸਾਨਾਂ ਦਾ ਕਹਿਣਾ ਸੀ ਕਿ ਇਹ ਬਿੱਲ ਪਾਸ ਕਰਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਧੱਕਾ ਕੀਤਾ ਗਿਆ ਹੈ ਜੋ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਕਿਸਾਨ ਹੱਲ ਚੱਕ ਸਕਦਾ ਹੈ ਤਾਂ ਆਪਣੇ ਹੱਲ ਕਰਾਉਣ ਲਈ ਹਥਿਆਰ ਵੀ ਚੱਕ ਸਕਦਾ ਹੈ।

Share this Article
Leave a comment