ਪੈਰੀ ਕਤਲ ਕੇਸ: ਇਸ ਗੈਂਗ ਨੇ ਲਈ ਕਤਲ ਦੀ ਜ਼ਿੰਮੇਵਾਰੀ, ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਸ਼ੇਅਰ

Global Team
3 Min Read

ਚੰਡੀਗੜ੍ਹ: ਬੀਤੀ ਦੇਰ ਸ਼ਾਮ ਕਾਰ ਸਵਾਰ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਦੀ ਚੰਡੀਗੜ੍ਹ ਦੇ ਸੈਕਟਰ 26 ਟਿੰਬਰ ਮਾਰਕੀਟ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹਮਲਾਵਰਾਂ ਵੱਲੋਂ ਘਟਨਾ ਵਿੱਚ ਵਰਤੀ ਗਈ ਕ੍ਰੇਟਾ ਕਾਰ ਪੰਚਕੂਲਾ ਤੋਂ ਬਰਾਮਦ ਕਰ ਲਈ ਗਈ ਹੈ। ਹਮਲਾਵਰ ਕਾਰ ਨੂੰ ਛੱਡ ਕੇ ਬਾਈਕ ‘ਤੇ ਭੱਜ ਗਏ ਸਨ। ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਇਸਨੂੰ ਜ਼ਬਤ ਕਰ ਲਿਆ ਅਤੇ ਮਨੀਮਾਜਰਾ ਪੁਲਿਸ ਸਟੇਸ਼ਨ ਲੈ ਆਈ। ਦੱਸ ਦਈਏ ਕਿ ਇਸ ਘਟਨਾ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਵਿਚਕਾਰ ਖੁੱਲ੍ਹੀ ਲੜਾਈ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਦੇ ਸੈਕਟਰ-26 ਵਿੱਚ ਇੰਦਰਪ੍ਰੀਤ ਉਰਫ਼ ਪੈਰੀ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਸ਼ਰੇਆਮ ਜ਼ਿੰਮੇਵਾਰੀ ਲੈਣ ਕਾਰਨ ਮਾਮਲਾ ਹੋਰ ਗੰਭੀਰ ਹੋ ਗਿਆ ਹੈ।

ਦਰਅਸਲ, ਲਾਰੈਂਸ ਗੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ‘ਤੇ ਇੱਕ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਪੈਰੀ ਨੂੰ ਗੱਦਾਰ ਕਿਹਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਅੱਜ ਇੱਕ ਨਵੀਂ ਜੰਗ ਸ਼ੁਰੂ ਹੋ ਗਈ ਹੈ। ਇਸ ਪੋਸਟ ਨੇ ਚੰਡੀਗੜ੍ਹ ਪੁਲਿਸ ਲਈ ਇੱਕ ਨਵੀਂ ਚੁਣੌਤੀ ਵੀ ਖੜ੍ਹੀ ਕਰ ਦਿੱਤੀ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਪੋਸਟ ਚ ਕਿਹਾ ਗਿਆ ਹੈ ਕਿ “ਅੱਜ ਤੋਂ ਇੱਕ ਨਵੀਂ ਜੰਗ ਸ਼ੁਰੂ ਹੋ ਗਈ ਹੈ, ਅਸੀਂ ਚੰਡੀਗੜ੍ਹ ਦੇ ਸੈਕਟਰ 26 ਵਿੱਚ ਇੰਦਰਪ੍ਰੀਤ ਪੈਰੀ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹਾਂ। ਇਹ ਸਾਡੇ ਗਰੁੱਪ ਦਾ ਗੱਦਾਰ ਸੀ ਅਤੇ ਪੈਸੇ ਇਕੱਠਾ ਕਰਦਾ ਸੀ। ਇਸੇ ਲਈ ਅਸੀਂ ਉਸਨੂੰ ਮਾਰ ਦਿੱਤਾ। ਅਤੇ ਉਸਨੇ ਹੀ ਇਸਦੀ ਸ਼ੁਰੂਆਤ ਕੀਤੀ ਸੀ।” ਹਾਲਾਂਕਿ, ਇਸ ਤੋਂ ਬਾਅਦ ਗੋਲਡੀ ਦੀ ਵੀ ਇੱਕ ਆਡੀਓ ਕਲਿੱਪ ਸਾਹਮਣੇ ਆਈ ਹੈ ਜਿਸ ਵਿੱਚ ਉਹ ਲਾਰੈਂਸ ਨੂੰ ਗੱਦਾਰ ਕਹਿ ਰਿਹਾ ਹੈ ਅਤੇ ਉਸ ਉੱਤੇ ਇੱਕ ਨਿਰਦੋਸ਼ ਆਦਮੀ (ਪੈਰੀ) ਦਾ ਕਤਲ ਕਰਵਾਉਣ ਦਾ ਦੋਸ਼ ਲਗਾ ਰਿਹਾ ਹੈ।

ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨ ਵਿਅਕਤੀਆਂ ਨੇ ਪੈਰੀ ਦੀ ਕਾਰ ਦਾ ਪਿੱਛਾ ਕੀਤਾ ਅਤੇ ਪੰਜ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਇੱਕ ਉਸਦੀ ਸਿੱਧੀ ਛਾਤੀ ਵਿੱਚ ਲੱਗੀ। ਇਸ ਤੋਂ ਤੁਰੰਤ ਬਾਅਦ ਉਸਨੂੰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment