ਇਸਲਾਮਾਬਾਦ: ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਰਹੇ ਪਰਵੇਜ਼ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਮਾਮਲੇ ‘ਚ ਫ਼ਾਂਸੀ ਦੀ ਸਜ਼ਾ ਸੁਣਾਈ ਹੈ। ਮਾਮਲੇ ਦੀ ਸੁਣਵਾਈ ਪੇਸ਼ਾਵਰ ਉੱਚ ਅਦਾਲਤ ਦੇ ਮੁੱਖ ਜੱਜ ਵਕਾਰ ਅਹਿਮਦ ਸੇਠ ਦੇ ਅਗਵਾਈ ਵਾਲੀ ਵਿਸ਼ੇਸ਼ ਅਦਾਲਤ ਦੀ ਤਿੰਨ ਮੈਂਬਰੀ ਬੈਂਚ ਨੇ ਕੀਤੀ ਹੈ ।
ਮੁਸ਼ੱਰਫ ‘ਤੇ ਤਿੰਨ ਨਵੰਬਰ 2007 ਨੂੰ ਐਮਰਜੈਂਸੀ ਲਗਾਉਣ ਲਈ ਦੇਸ਼ਧ੍ਰੋਹ ਦਾ ਮਾਮਲਾ ਚੱਲ ਰਿਹਾ ਸੀ। ਪਾਕਿਸਤਾਨ ਦੀ ਸਾਬਕਾ ਮੁਸਲਿਮ ਲੀਗ ਨਵਾਜ ਸਰਕਾਰ ਨੇ ਇਹ ਮਾਮਲਾ ਦਰਜ ਕਰਵਾਇਆ ਸੀ ਤੇ 2013 ਤੋਂ ਇਹ ਪੈਂਡਿੰਗ ਚੱਲ ਰਿਹਾ ਸੀ। ਇਸ ਤੋਂ ਬਾਅਦ 31 ਮਾਰਚ 2014 ਨੂੰ ਮੁਸ਼ਰਫ ਦੋਸ਼ੀ ਕਰਾਰ ਦਿੱਤੇ ਗਏ।