ਕਸ਼ਮੀਰੀ ਪੰਡਿਤਾਂ ਦੇ ਮਾਮਲੇ ‘ਚ ਰਾਸ਼ਟਰਪਤੀ ਨੂੰ ਭੇਜੀ ਪਟੀਸ਼ਨ, ਹੋਈ SIT ਜਾਂਚ ਦੀ ਮੰਗ

TeamGlobalPunjab
3 Min Read

ਨਵੀਂ ਦਿੱਲੀ- 1990 ਵਿੱਚ ਹੋਈ ਕਸ਼ਮੀਰੀ ਪੰਡਤਾਂ ਦੀ ਨਸਲਕੁਸ਼ੀ ਦੇ ਮਾਮਲੇ ਦੀ ਮੁੜ ਜਾਂਚ ਲਈ ਰਾਸ਼ਟਰਪਤੀ ਨੂੰ ਪਟੀਸ਼ਨ ਭੇਜੀ ਗਈ ਹੈ। ਇਸ ਪਟੀਸ਼ਨ ਵਿੱਚ ਕਸ਼ਮੀਰੀ ਪੰਡਤਾਂ ਦੇ ਮਾਮਲੇ ਦੀ ਜਾਂਚ ਲਈ ਐਸਆਈਟੀ ਦੇ ਗਠਨ ਦੀ ਮੰਗ ਕੀਤੀ ਗਈ ਹੈ। ਦਿੱਲੀ ਦੇ ਵਕੀਲ ਵਿਨੀਤ ਜਿੰਦਲ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਦੱਸ ਦੇਈਏ ਕਿ ਕਸ਼ਮੀਰੀ ਪੰਡਤਾਂ ਦੇ ਕਤਲੇਆਮ ਦਾ ਮਾਮਲਾ ਫਿਲਮ ‘ਦਿ ਕਸ਼ਮੀਰ ਫਾਈਲਜ਼’ ਦੇ ਰਿਲੀਜ਼ ਹੋਣ ਤੋਂ ਬਾਅਦ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਫਿਲਮ ‘ਦਿ ਕਸ਼ਮੀਰ ਫਾਈਲਜ਼’ 11 ਮਾਰਚ ਨੂੰ ਰਿਲੀਜ਼ ਹੋਈ ਸੀ। ਫਿਲਮ ‘ਦਿ ਕਸ਼ਮੀਰ ਫਾਈਲਜ਼’ ਨੇ ਸਿਰਫ 7 ਦਿਨਾਂ ‘ਚ 100 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਾਰੋਬਾਰ ਕਰ ਲਿਆ ਹੈ ਅਤੇ ਹੁਣ 1990 ‘ਚ ਕਸ਼ਮੀਰੀ ਪੰਡਤਾਂ ਨਾਲ ਵਾਪਰੀ ਘਟਨਾ ਦੀ ਮੁੜ ਤੋਂ ਜਾਂਚ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਹੈ।  ਦੱਸ ਦੇਈਏ ਕਿ ਫਿਲਮ ‘ਦਿ ਕਸ਼ਮੀਰ ਫਾਈਲਜ਼’ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੂੰ ਸ਼ੁੱਕਰਵਾਰ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ।

‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦੇ ਤਹਿਤ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਸੱਤ ਤੋਂ ਅੱਠ ਕਮਾਂਡੋ ਵਿਵੇਕ ਅਗਨੀਹੋਤਰੀ ਦੀ 24 ਘੰਟੇ ਸੁਰੱਖਿਆ ਕਰਨਗੇ। ਮਹੱਤਵਪੂਰਨ ਗੱਲ ਇਹ ਹੈ ਕਿ, ਭਾਰਤੀ ਜਨਤਾ ਪਾਰਟੀ ਸ਼ਾਸਿਤ ਰਾਜ ਸਰਕਾਰਾਂ ਨੇ ਫਿਲਮ ਨੂੰ ਟੈਕਸ ਛੋਟਾਂ ਦੀ ਪੇਸ਼ਕਸ਼ ਕਰਕੇ ਜਾਂ ਸਰਕਾਰੀ ਕਰਮਚਾਰੀਆਂ ਨੂੰ ਇਸ ਨੂੰ ਦੇਖਣ ਲਈ ਵਿਸ਼ੇਸ਼ ਛੁੱਟੀ ਦੇ ਕੇ ਸਰਗਰਮੀ ਨਾਲ ਅੱਗੇ ਵਧਾਇਆ ਹੈ। ਹਾਲਾਂਕਿ ਵਿਰੋਧੀ ਧਿਰ ਨੇ ਇਸ ਫਿਲਮ ਨੂੰ ਇਕਪਾਸੜ ਅਤੇ ਬੇਹੱਦ ਹਿੰਸਕ ਕਰਾਰ ਦਿੱਤਾ ਹੈ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ‘ਚ ਫਿਲਮ ‘ਦਿ ਕਸ਼ਮੀਰ ਫਾਈਲਜ਼’ ਦੀ ਤਾਰੀਫ ਕੀਤੀ ਸੀ ਅਤੇ ਕਿਹਾ ਸੀ ਕਿ ਅਜਿਹੀਆਂ ਫਿਲਮਾਂ ਬਣਦੇ ਰਹਿਣੇ ਚਾਹੀਦੇ ਹਨ। ਭਾਜਪਾ ਸੰਸਦੀ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਫਿਲਮ ਬਾਰੇ ਲੰਮੀ ਗੱਲ ਕੀਤੀ ਅਤੇ ਦੋਸ਼ ਲਾਇਆ ਕਿ ਅੱਜ ਤੱਕ ਦੇਸ਼ ਦੀ ਵੰਡ ਅਤੇ ਐਮਰਜੈਂਸੀ ਦੇ ਦਰਦ ਨੂੰ ਸਾਹਮਣੇ ਲਿਆਉਣ ਵਾਲੀ ਫਿਲਮ ਬਣਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ ਕਿਉਂਕਿ “ਸੱਚਾਈ ਨੂੰ ਦਬਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਗਈ ਹੈ।”

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment