ਆਮ ਜਨਤਾ ਦੀ ਜੇਬ ‘ਤੇ ਬੋਝ! ਫੇਰ ਵਧੇ ਪੈਟਰੋਲ – ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

Global Team
3 Min Read

ਨਵੀ ਦਿੱਲੀ : ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਬੀਤੇ ਨੌਂ ਦਿਨਾਂ ਵਿੱਚ ਇਹ ਤੀਜਾ ਵਾਧਾ ਹੈ। ਸਰਕਾਰੀ ਪੈਟਰੋਲੀਅਮ ਕੰਪਨੀਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਯਾਨੀ 23 ਮਈ 2026, ਨੂੰ ਦਿੱਲੀ ਵਿੱਚ ਪੈਟਰੋਲ 87 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ। ਅੱਜ ਡੀਜ਼ਲ ਦੀ ਕੀਮਤ ਵਿੱਚ ਵੀ 91 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਵਧੀਆਂ ਹੋਈਆਂ ਕੀਮਤਾਂ ਅੱਜ ਸਵੇਰੇ ਛੇ ਵਜੇ ਤੋਂ ਲਾਗੂ ਹੋ ਗਈਆਂ ਹਨ।

ਦੱਸ ਦਈਏ ਕਿ ਇਸ ਸਾਲ 15 ਮਈ ਨੂੰ ਸਰਕਾਰੀ ਆਇਲ ਮਾਰਕੀਟਿੰਗ ਕੰਪਨੀਆਂ ਨੇ ਪਹਿਲੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਪ੍ਰਤੀ ਲੀਟਰ ਤਿੰਨ ਰੁਪਏ ਤਕ ਦਾ ਵਾਧਾ ਕੀਤਾ ਸੀ। ਇਹ ਵਾਧਾ ਕਰੀਬ ਚਾਰ ਸਾਲਾਂ ਬਾਅਦ ਹੋਇਆ ਸੀ। ਉਸ ਤੋਂ ਚਾਰ ਦਿਨ ਬਾਅਦ ਹੀ 19 ਮਈ 2026 ਨੂੰ ਵੀ ਪੈਟਰੋਲ ਦੀਆਂ ਕੀਮਤਾਂ ਵਧੀਆਂ ਸਨ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਫਿਰ ਹੋਏ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ ਦੀ ਨਵੀਂ ਕੀਮਤ 99.51 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ, ਡੀਜ਼ਲ 91 ਪੈਸੇ ਮਹਿੰਗਾ ਹੋ ਕੇ 92.49 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।

ਇਸ ਵਾਧੇ ਦੀ ਮੁੱਖ ਵਜ੍ਹਾ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਾਰ-ਚੜ੍ਹਾਅ ਹੈ। ਈਰਾਨ ਅਤੇ ਅਮਰੀਕਾ ਦੀ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਕੱਚੇ ਤੇਲ ਦੀ ਕੀਮਤ 70 ਡਾਲਰ ਸੀ, ਜੋ ਹੁਣ ਵਧ ਕੇ 100 ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਈ ਹੈ।

ਦੱਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਮਹਿੰਗੇ ਹੋਣ ਦਾ ਸਭ ਤੋਂ ਵੱਡਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪੈਂਦਾ ਹੈ। ਨਿੱਜੀ ਵਾਹਨ ਚਲਾਉਣ ਵਾਲਿਆਂ ਦਾ ਖਰਚਾ ਵਧੇਗਾ। ਉੱਥੇ ਹੀ, ਡੀਜ਼ਲ ਮਹਿੰਗਾ ਹੋਣ ਕਾਰਨ ਟਰੱਕ, ਬੱਸ ਅਤੇ ਮਾਲ ਢੋਆ-ਢੁਆਈ ਦਾ ਖਰਚਾ ਵੀ ਵਧ ਸਕਦਾ ਹੈ। ਇਸ ਦਾ ਅਸਰ ਸਬਜ਼ੀਆਂ, ਫਲਾਂ, ਦੁੱਧ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ‘ਤੇ ਦੇਖਣ ਨੂੰ ਮਿਲ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਵੀ ਕੱਚੇ ਤੇਲ ਦੀਆਂ ਕੀਮਤਾਂ ਉੱਚੀਆਂ ਰਹੀਆਂ, ਤਾਂ ਮਹਿੰਗਾਈ ਹੋਰ ਵਧ ਸਕਦੀ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment