ਹਾਲਾਂਕਿ, ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ, ਜਿਸ ਨਾਲ ਵੱਡਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਬੱਚ ਗਿਆ ਹੈ। ਡਾ. ਤਰਸੇਮ ਗਰਗ ਨੇ ਦੱਸਿਆ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਮੇਲਾ ਰਾਮ ਰੋਡ ‘ਤੇ ਸਥਿਤ ਆਪਣੇ ਕਲੀਨਿਕ ਵਿੱਚ ਰਹਿ ਰਹੇ ਸਨ ਪਰ ਘਟਨਾ ਵਾਲੇ ਦਿਨ ਘਰ ਵਾਪਿਸ ਆ ਗਏ ਸਨ। ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੇ ਘਰ ਨੂੰ ਪੈਟਰੋਲ ਬੰਬਾਂ ਨਾਲ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਦਫ਼ਤਰ ਵਿੱਚ ਡਰਾਈਵਰ ਅਤੇ ਅਕਾਊਂਟੈਂਟ ਨੇ ਉਨ੍ਹਾਂ ਨੂੰ ਰਾਤ 10 ਵਜੇ ਦੇ ਕਰੀਬ ਹਮਲੇ ਬਾਰੇ ਜਾਣਕਾਰੀ ਦਿੱਤੀ। ਪੁਲਿਸ ਕੰਟਰੋਲ ਰੂਮ ਨੂੰ ਤੁਰੰਤ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ‘ਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਪੁਲਿਸ ਨੇ ਫੋਰੈਂਸਿਕ ਮਾਹਿਰ, ਡੌਗ ਸਕੁਐਡ ਅਤੇ ਵੱਖ-ਵੱਖ ਜਾਂਚ ਟੀਮਾਂ ਤਾਇਨਾਤ ਕੀਤੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

